ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਖਾਣਾ ਬਣਾਉਣ ਵੇਲੇ ਸਿਲੰਡਰ ਫਟਿਆ, ਪਤੀ-ਪਤਨੀ ਝੁਲਸੇ

11:18 AM Oct 27, 2024 IST
ਹਾਦਸੇ ਬਾਰੇ ਜਾਣਕਾਰੀ ਦਿੰਦਾ ਹੋਇਆ ਮੋਹਨ ਯਾਦਵ।

ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 26 ਅਕਤੂਬਰ
ਮੋਤੀ ਨਗਰ ਦੀ ਭਗਤ ਸਿੰਘ ਕਲੋਨੀ ਵਿੱਚ ਸ਼ੁੱਕਰਵਾਰ ਦੇਰ ਰਾਤ ਉਸ ਸਮੇਂ ਦਹਿਸ਼ਤ ਵਾਲਾ ਮਾਹੌਲ ਹੋ ਗਿਆ, ਜਦੋਂ ਇੱਕ ਕਮਰੇ ’ਚ ਸਿਲੰਡਰ ਨੂੰ ਅੱਗ ਲੱਗ ਗਈ ਤੇ ਕੁਝ ਹੀ ਸਮੇਂ ’ਚ ਸਿਲੰਡਰ ਫਟ ਗਿਆ। ਧਮਾਕੇ ਦੀ ਆਵਾਜ਼ ਨਾਲ ਪੂਰਾ ਇਲਾਕਾ ਦਹਿਲ ਗਿਆ। ਜਦੋਂ ਤੱਕ ਲੋਕ ਮੌਕੇ ’ਤੇ ਪਹੁੰਚੇ, ਉਦੋਂ ਤੱਕ ਔਰਤ ਬੁਰੀ ਤਰ੍ਹਾਂ ਸੜ ਚੁੱਕੀ ਸੀ, ਜਦਕਿ ਉਸ ਦਾ ਪਤੀ ਇੱਕ ਪਾਸੇ ਵੱਲ ਡਿੱਗਿਆ ਪਿਆ ਸੀ। ਦੋਵਾਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ। ਜਿੱਥੇ ਡਾਕਟਰਾਂ ਨੇ ਨਵ-ਵਿਆਹੁਤਾ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਪੀਜੀਆਈ ਚੰਡੀਗੜ੍ਹ ਲਈ ਰੈਫਰ ਕਰ ਦਿੱਤਾ। ਪੀੜਤਾਂ ਦੀ ਪਛਾਣ ਕ੍ਰਿਤੀ ਦੇਵੀ ਤੇ ਮੋਹਨ ਯਾਦਵ ਵਜੋਂ ਹੋਈ ਹੈ। ਸੂਚਨਾ ਮਿਲਣ ਤੋਂ ਬਾਅਦ ਥਾਣਾ ਮੋਤੀ ਨਗਰ ਦੀ ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਆਰੰਭ ਦਿੱਤੀ ਹੈ।ਮੋਹਨ ਨੇ ਦੱਸਿਆ ਕਿ ਉਹ ਮੂਲ ਰੂਪ ਤੋਂ ਬਿਹਾਰ ਦੇ ਦਰਬੰਗਾ ਦਾ ਰਹਿਣ ਵਾਲਾ ਹੈ। ਤਿੰਨ ਮਹੀਨੇ ਪਹਿਲਾਂ ਹੀ ਮੋਹਨ ਅਤੇ ਕ੍ਰਿਤੀ ਦੇਵੀ ਦਾ ਵਿਆਹ ਹੋਇਆ ਸੀ। ਵਿਆਹ ਤੋਂ ਬਾਅਦ ਉਹ ਕਰੀਬ ਇੱਕ ਹਫ਼ਤਾ ਪਹਿਲਾਂ ਲੁਧਿਆਣਾ ਦੀ ਭਗਤ ਸਿੰਘ ਕਲੋਨੀ ਵਿੱਚ ਕਿਰਾਏ ਦੇ ਮਕਾਨ ਵਿੱਚ ਰਹਿਣ ਲਈ ਆਏ ਸਨ। ਮੋਹਨ ਨੇ ਦੱਸਿਆ ਕਿ ਉਸ ਦੀ ਪਤਨੀ ਰਾਤ ਨੂੰ ਕਮਰੇ ਵਿੱਚ ਖਾਣਾ ਬਣਾ ਰਹੀ ਸੀ ਤੇ ਉਹ ਕੋਲ ਹੀ ਬੈਠਾ ਸੀ। ਇਸ ਦੌਰਾਨ ਅਚਾਨਕ ਸਿਲੰਡਰ ਨੂੰ ਅੱਗ ਲੱਗ ਗਈ। ਕੁਝ ਹੀ ਸਮੇਂ ਵਿੱਚ ਅੱਗ ਜ਼ਿਆਦਾ ਫੈਲ ਗਈ। ਇਸ ਤੋਂ ਪਹਿਲਾਂ ਕਿ ਮੋਹਨ ਕੁਝ ਕਰਦਾ, ਸਿਲੰਡਰ ਫਟ ਗਿਆ ਅਤੇ ਨੇੜੇ ਖੜ੍ਹੀ ਕ੍ਰਿਤੀ ਇਸ ਦੀ ਲਪੇਟ ਵਿੱਚ ਆ ਗਈ। ਇਸ ਹਾਦਸੇ ਵਿੱਚ ਮੋਹਨ ਦਾ ਹੱਥ ਝੁਲਸਿਆ ਹੈ, ਜਦਕਿ ਕ੍ਰਿਤੀ ਦਾ ਲਗਪਗ 90 ਫ਼ੀਸਦ ਸਰੀਰ ਝੁਲਸ ਗਿਆ ਹੈ।
ਅਚਾਨਕ ਹੋਏ ਧਮਾਕੇ ਕਾਰਨ ਬਾਹਰ ਖੜ੍ਹੇ ਲੋਕ ਵੀ ਡਰ ਗਏ। ਧਮਾਕੇ ਦੀ ਆਵਾਜ਼ ਸੁਣ ਕੇ ਲੋਕ ਘਰਾਂ ਤੋਂ ਬਾਹਰ ਆ ਗਏ ਅਤੇ ਜਦੋਂ ਉਹ ਮੌਕੇ ’ਤੇ ਪਹੁੰਚੇ ਤਾਂ ਕ੍ਰਿਤੀ ਬੁਰੀ ਤਰ੍ਹਾਂ ਨਾਲ ਝੁਲਸ ਚੁੱਕੀ ਸੀ। ਲੋਕਾਂ ਨੇ ਪਾਣੀ ਪਾ ਕੇ ਅੱਗ ’ਤੇ ਕਾਬੂ ਪਾਇਆ ਅਤੇ ਦੋਵਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਪਹੁੰਚਾਇਆ। ਕ੍ਰਿਤੀ ਦੇਵੀ ਦੀ ਹਾਲਤ ਨੂੰ ਦੇਖਦੇ ਹੋਏ ਡਾਕਟਰਾਂ ਨੇ ਰਾਤ ਨੂੰ ਹੀ ਉਸ ਨੂੰ ਪੀਜੀਆਈ ਚੰਡੀਗੜ੍ਹ ਰੈਫਰ ਕਰ ਦਿੱਤਾ। ਜਾਂਚ ਅਧਿਕਾਰੀ ਏਐੱਸਆਈ ਵਿਜੈ ਕੁਮਾਰ ਨੇ ਦੱਸਿਆ ਕਿ ਕ੍ਰਿਤੀ ਦੇਵੀ ਦੀ ਹਾਲਤ ਕਾਫ਼ੀ ਨਾਜ਼ੁਕ ਬਣੀ ਹੋਈ ਹੈ। ਉਹ ਉਸ ਦੇ ਬਿਆਨ ਦਰਜ ਕਰਵਾਉਣ ਲਈ ਪੀਜੀਆਈ ਜਾ ਰਿਹਾ ਹੈ। ਬਿਆਨ ਦਰਜ ਕਰਨ ਤੋਂ ਬਾਅਦ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ।

Advertisement

Advertisement