ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਕੀਂ ਮੁੜ ਹੜ੍ਹਾਂ ਦਾ ਖ਼ਤਰਾ!

10:15 AM Jun 17, 2024 IST
ਸਤਲੁਜ ਦਰਿਆ ’ਚ ਉੱਗਿਆ ਘਾਹ-ਫੂਸਦੀ, ਜਿਸ ਦੀ ਸਫਾਈ ਨਹੀਂ ਕੀਤੀ ਗਈ।

ਪਰਮਜੀਤ ਸਿੰਘ
ਫ਼ਾਜ਼ਿਲਕਾ, 16 ਜੂਨ
ਪਿਛਲੇ ਸਾਲ ਆਏ ਹੜ੍ਹ ਨੇ ਫਾਜ਼ਿਲਕਾ ਦੇ ਸਰਹੱਦੀ ਇਲਾਕੇ ਵਿੱਚ ਭਾਰੀ ਤਬਾਹੀ ਮਚਾਈ ਸੀ। ਇਸ ਦੁਖਾਂਤ ਨੂੰ ਹੁਣ ਤਕਰੀਬਨ ਇੱਕ ਸਾਲ ਹੋ ਗਿਆ ਹੈ। ਇਸ ਦੌਰਾਨ ਹੜ੍ਹ ਨਾਲ ਪ੍ਰਭਾਵਿਤ ਲੋਕ ਅਜੇ ਵੀ ਹੜ੍ਹ ਕਾਰਨ ਹੋਏ ਨੁਕਸਾਨ ਤੋਂ ਉੱਭਰ ਨਹੀਂ ਸਕੇ ਹਨ। ਦੂਜੇ ਪਾਸੇ ਕੁਝ ਦਿਨਾਂ ਬਾਅਦ ਮੌਨਸੂਨ ਦੇ ਸ਼ੁਰੂ ਹੋਣ ਨਾਲ ਫਾਜ਼ਿਲਕਾ ਦੇ ਸਰਹੱਦੀ ਇਲਾਕਿਆਂ ਵਿੱਚ ਇੱਕ ਵਾਰ ਫਿਰ ਹੜ੍ਹਾਂ ਦਾ ਖ਼ਤਰਾ ਪੈਦਾ ਹੋ ਸਕਦਾ ਹੈ ਜਿਸ ਸਬੰਧੀ ਪ੍ਰਸ਼ਾਸਨ ਵੱਲੋਂ ਵੀ ਹੁਣ ਤੱਕ ਕੋਈ ਪ੍ਰਬੰਧ ਨਹੀਂ ਕੀਤੇ ਜਾ ਰਹੇ ਹਨ ਜਿਸ ਕਾਰਨ ਲੋਕਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।
ਇਸ ਸਬੰਧੀ ਗੱਲਬਾਤ ਕਰਦਿਆਂ ਹੁਸ਼ਿਆਰ ਸਿੰਘ, ਲੇਖ ਸਿੰਘ ਵਾਸੀ ਢਾਣੀ ਸੱਦਾ ਸਿੰਘ ਤੇ ਹੋਰਨਾਂ ਨੇ ਦੱਸਿਆ ਕਿ ਪਿਛਲੇ ਸਾਲ ਜੁਲਾਈ-ਅਗਸਤ ਮਹੀਨੇ ਇੱਥੇ ਆਏ ਹੜ੍ਹ ਨੇ ਭਾਰੀ ਤਬਾਹੀ ਮਚਾਈ ਸੀ ਜਿਸ ਤੋਂ ਬਾਅਦ ਇੱਥੇ ਰਹਿਣ ਵਾਲੇ ਲੋਕਾਂ ਦਾ ਕਾਫੀ ਜਾਨੀ ਤੇ ਮਾਲੀ ਨੁਕਸਾਨ ਹੋਇਆ ਸੀ। ਇਸ ਨੁਕਸਾਨ ਤੋਂ ਬਾਅਦ ਸਰਕਾਰ ਨੇ ਫਸਲਾਂ ਦੇ ਨੁਕਸਾਨ ਲਈ ਸਿਰਫ 6800 ਰੁਪਏ ਪ੍ਰਤੀ ਏਕੜ ਮੁਆਵਜ਼ਾ ਜਾਰੀ ਕੀਤਾ ਸੀ। ਕਈ ਕਿਸਾਨਾਂ ਨੂੰ ਇਹ ਮੁਆਵਜ਼ਾ ਵੀ ਨਹੀਂ ਮਿਲ ਸਕਿਆ। ਕਿਉਂਕਿ ਬਹੁਤੇ ਕਿਸਾਨਾਂ ਦੀਆਂ ਕੱਚੀਆਂ ਜ਼ਮੀਨਾਂ ਕਰਾਰ ਦੇ ਕੇ ਉਨ੍ਹਾਂ ਦੀਆਂ ਫ਼ਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਆਉਣ ਵਾਲੇ ਕੁਝ ਦਿਨਾਂ ਵਿੱਚ ਮੌਨਸੂਨ ਸ਼ੁਰੂ ਹੋਣ ਨਾਲ ਫਾਜ਼ਿਲਕਾ ਦੇ ਸਰਹੱਦੀ ਇਲਾਕਿਆਂ ਵਿੱਚ ਮੁੜ ਹੜ੍ਹਾਂ ਦਾ ਖ਼ਤਰਾ ਪੈਦਾ ਹੋ ਸਕਦਾ ਹੈ ਜਿਸ ਨੂੰ ਲੈ ਕੇ ਹੁਣ ਤੱਕ ਪ੍ਰਸ਼ਾਸਨ ਢਿੱਲ-ਮੱਠ ਦਿਖਾ ਰਿਹਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਅਜੇ ਤੱਕ ਕਿਸੇ ਵੀ ਪ੍ਰਸ਼ਾਸਨਿਕ ਅਧਿਕਾਰੀ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਕੇ ਹੜ੍ਹ ਵਰਗੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਕੋਈ ਪ੍ਰਬੰਧ ਨਹੀਂ ਕੀਤੇ ਜਾ ਰਹੇ ਹਨ।

Advertisement

Advertisement
Advertisement