For the best experience, open
https://m.punjabitribuneonline.com
on your mobile browser.
Advertisement

ਅਸਲਾ ਜਮ੍ਹਾਂ ਕਰਵਾਉਣ ਦੀ ਤਰੀਕ 29 ਅਪਰੈਲ ਤੱਕ ਵਧਾਈ

07:11 AM Apr 23, 2024 IST
ਅਸਲਾ ਜਮ੍ਹਾਂ ਕਰਵਾਉਣ ਦੀ ਤਰੀਕ 29 ਅਪਰੈਲ ਤੱਕ ਵਧਾਈ
Advertisement

ਖੇਤਰੀ ਪ੍ਰਤੀਨਿਧ
ਪਟਿਆਲਾ, 22 ਅਪਰੈਲ
ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਪਟਿਆਲਾ ਜ਼ਿਲ੍ਹੇ ਦੇ ਅਸਲਾ ਧਾਰਕਾਂ ਨੂੰ ਆਪਣਾ ਅਸਲਾ ਜਮ੍ਹਾਂ ਕਰਵਾਉਣ ਲਈ ਤਰੀਕ 29 ਅਪਰੈਲ 2024 ਸ਼ਾਮ 5 ਵਜੇ ਤੱਕ ਵਧਾਈ ਗਈ ਹੈ। ਵਧੀਕ ਜ਼ਿਲ੍ਹਾ ਮੈਜਿਸਟਰੇਟ ਕੰਚਨ ਵੱਲੋਂ ਜਾਰੀ ਇਨ੍ਹਾਂ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਲਾਇਸੈਂਸੀ ਧਾਰਕ ਆਪਣਾ ਅਸਲਾ ਲੋਕਲ ਥਾਣੇ ਜਾਂ ਸਬੰਧਤ ਅਸਲਾ ਡੀਲਰਾਂ ਪਾਸ ਤੁਰੰਤ ਜਮ੍ਹਾਂ ਕਰਵਾਉਣ।
ਏਡੀਸੀ ਨੇ ਕਿਹਾ ਕਿ ਪਹਿਲਾਂ ਅਸਲਾ ਜਮ੍ਹਾਂ ਕਰਵਾਉਣ ਦੀ ਤਰੀਕ 22 ਅਪਰੈਲ 2024 ਸੀ, ਜਿਸ ਨੂੰ ਹੁਣ ਵਧਾ ਕੇ 29 ਅਪਰੈਲ ਸ਼ਾਮ 5 ਵਜੇ ਤੱਕ ਕਰ ਦਿੱਤਾ ਗਿਆ ਹੈ।
ਕੰਚਨ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਪਟਿਆਲਾ ਵਿੱਚ ਅਮਨ ਸ਼ਾਂਤੀ ਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ, ਸ਼ਾਂਤੀ ਬਰਕਰਾਰ ਰੱਖਣ ਅਤੇ ਹੋਣ ਵਾਲੀਆਂ ਚੋਣਾਂ ਨੂੰ ਸੁਚੱਜੇ ਤੇ ਸ਼ਾਂਤਮਈ ਢੰਗ ਨਾਲ ਨੇਪਰੇ ਚਾੜਨ ਲਈ ਲੋਕ ਹਿਤ ਵਿੱਚ ਅਸਲਾਧਾਰੀਆਂ ਪਾਸੋਂ ਉਨ੍ਹਾਂ ਦੇ ਅਸਲੇ ਨੂੰ ਜਮ੍ਹਾਂ ਕਰਵਾਉਣਾ ਜ਼ਰੂਰੀ ਹੈ ਤਾਂ ਕਿ ਕਿਸੇ ਤਰ੍ਹਾਂ ਦੀ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ। ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਕੀਤੇ ਇਹ ਹੁਕਮ ਆਰਮੀ ਪ੍ਰਸੋਨਲ, ਪੈਰਾ ਮਿਲਟਰੀ ਫੋਰਸਜ, ਬਾਵਰਦੀ ਪੁਲਿਸ ਕਰਮਚਾਰੀਆਂ ਅਤੇ ਬੈਂਕਾਂ ‘ਚ ਗਾਰਡ ਦੀ ਨੌਕਰੀ ਕਰਦੇ ਕਰਮਚਾਰੀਆਂ ’ਤੇ ਲਾਗੂ ਨਹੀਂ ਹੋਣਗੇ।

Advertisement

Advertisement
Author Image

Advertisement
Advertisement
×