ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਵੋਟਾਂ ਬਣਾਉਣ ਦੀ ਮਿਤੀ ਮੁੜ ਵਧਾਈ

08:41 AM Sep 17, 2024 IST

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 16 ਸਤੰਬਰ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ) ਦੀਆਂ ਆਮ ਚੋਣਾਂ ਲਈ ਵੋਟਾਂ ਬਣਾਉਣ ਦੀ ਮਿਤੀ ਵਿੱਚ ਇਕ ਵਾਰ ਹੋਰ ਵਾਧਾ ਕਰ ਦਿੱਤਾ ਗਿਆ ਹੈ। ਹੁਣ 31 ਅਕਤੂਬਰ ਤੱਕ ਵੋਟਾਂ ਬਣਾਈਆਂ ਜਾ ਸਕਦੀਆਂ ਹਨ।
ਇਸ ਤੋਂ ਪਹਿਲਾਂ ਆਖਰੀ ਮਿਤੀ 16 ਸਤੰਬਰ ਰੱਖੀ ਗਈ ਸੀ। ਮੁੱਖ ਗੁਰਦੁਆਰਾ ਚੋਣ ਕਮਿਸ਼ਨ ਦੇ ਦਫ਼ਤਰ ਨੇ ਇਸ ਸਬੰਧੀ ਪੰਜਾਬ, ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ੍ਹ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਭੇਜ ਦਿੱਤਾ ਹੈ। ਹਰਿਆਣਾ ਇਸ ਵਾਰ ਚੋਣ ਪ੍ਰਕਿਰਿਆ ਤੋਂ ਬਾਹਰ ਹੈ ਕਿਉਂਕਿ ਉਥੇ ਪਹਿਲਾਂ ਹੀ ਵੱਖਰੀ ਐਡਹਾਕ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਚਐੱਸਜੀਐੱਮਸੀ) ਦਾ ਗਠਨ ਕੀਤਾ ਜਾ ਚੁੱਕਿਆ ਹੈ। 13 ਸਤੰਬਰ ਤੱਕ ਲਗਪਗ 50 ਲੱਖ ਵਿਅਕਤੀ ਵੋਟਰ ਵਜੋਂ ਆਪਣੀ ਰਜਿਸਟ੍ਰੇਸ਼ਨ ਕਰਵਾ ਚੁੱਕੇ ਹਨ। 2011 ਵਿੱਚ ਹੋਈਆਂ ਪਿਛਲੀਆਂ ਸ਼੍ਰੋਮਣੀ ਕਮੇਟੀ ਚੋਣਾਂ ਦੌਰਾਨ ਪੰਜਾਬ ਵਿੱਚ ਕੁੱਲ 52.69 ਲੱਖ ‘ਯੋਗ’ ਵੋਟਰ ਰਜਿਸਟਰਡ ਹੋਏ ਸਨ। ਸੂਤਰਾਂ ਨੇ ਦੱਸਿਆ ਕਿ ਕਮਿਸ਼ਨਰ, ਗੁਰਦੁਆਰਾ ਚੋਣ ਨੇ ਪਿਛਲੇ ਮਹੀਨੇ ਵਿਚ ਮਿਲੇ ਭਰਵੇਂ ਹੁੰਗਾਰੇ ਨੂੰ ਦੇਖਦਿਆ ਵੋਟਰ ਬਣਾਉਣ ਦੀ ਅੰਤਿਮ ਮਿਤੀ ਵਿੱਚ ਮੁੜ ਵਾਧਾ ਕੀਤਾ ਹੈ। ਪਿਛਲੇ ਮਹੀਨੇ ਦੌਰਾਨ ਰਜਿਸਟ੍ਰੇਸ਼ਨ ਲਈ ਬਿਨੈਕਾਰਾਂ ਦੀ ਗਿਣਤੀ ਵਿੱਚ ਵੱਡਾ ਵਾਧਾ ਹੋਇਆ ਹੈ। ਅਧਿਕਾਰੀ ਨੇ ਕਿਹਾ ਕਿ ਇਸ ਉਤਸ਼ਾਹ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਅਨੁਮਾਨ ਲਗਾਇਆ ਗਿਆ ਕਿ 16 ਸਤੰਬਰ ਦੀ ਅੰਤਿਮ ਤਾਰੀਖ ਤੱਕ ਅਜੇ ਵੀ ਕਈ ਵੋਟਰ ਵੋਟ ਬਣਾਉਣ ਤੋਂ ਵਾਂਝੇ ਰਹਿ ਗਏ ਹਨ। ਇਸ ਲਈ ਆਖਰੀ ਤਰੀਕ 45 ਦਿਨਾਂ ਲਈ ਹੋਰ ਵਧਾ ਦਿੱਤੀ ਗਈ ਹੈ। ਵੋਟਰ ਰਜਿਸਟਰ ਕਰਾਉਣ ਦੀ ਤਰੀਕ ਪਹਿਲਾਂ ਵੀ ਕਈ ਵਾਰ ਵਧਾਈ ਜਾ ਚੁੱਕੀ ਹੈ।

Advertisement

Advertisement