For the best experience, open
https://m.punjabitribuneonline.com
on your mobile browser.
Advertisement

ਸ਼੍ਰੋਮਣੀ ਕਮੇਟੀ ਦੀਆਂ ਵੋਟਾਂ ਬਣਾਉਣ ਦੀ ਤਰੀਕ 31 ਅਕਤੂਬਰ ਤੱਕ ਵਧਾਈ

07:22 AM Sep 19, 2024 IST
ਸ਼੍ਰੋਮਣੀ ਕਮੇਟੀ ਦੀਆਂ ਵੋਟਾਂ ਬਣਾਉਣ ਦੀ ਤਰੀਕ 31 ਅਕਤੂਬਰ ਤੱਕ ਵਧਾਈ
Advertisement

ਖੇਤਰੀ ਪ੍ਰਤੀਨਿਧ
ਪਟਿਆਲਾ, 18 ਸਤੰਬਰ
ਚੀਫ ਕਮਿਸ਼ਨਰ ਗੁਰਦੁਆਰਾ ਚੋਣਾਂ ਚੰਡੀਗੜ੍ਹ ਦੀ ਹਦਾਇਤ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੋਰਡ ਦੀਆਂ ਚੋਣਾਂ ਲਈ ਜ਼ਿਲ੍ਹਾ ਪਟਿਆਲਾ ਵਿੱਚ ਯੋਗ ਵੋਟਰਾਂ ਦੀ ਰਜਿਸਟਰੇਸ਼ਨ ਦਾ ਕੰਮ ਜਾਰੀ ਹੈ। ਕਮਿਸ਼ਨ ਨੇ ਵੋਟਾਂ ਬਣਵਾਉਣ ਦੀ ਤਰੀਕ ਇੱਕ ਵਾਰ ਫਿਰ 31 ਅਕਤੂਬਰ ਤੱਕ ਵਧਾ ਦਿੱਤੀ ਹੈ। ਜ਼ਿਲ੍ਹਾ ਚੋਣ ਅਫ਼ਸਰ -ਕਮ- ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਇਹ ਜਾਣਕਾਰੀ ਦਿੰਦਿਆਂ ਵੱਧ ਤੋਂ ਵੱਧ ਵੋਟਾਂ ਬਣਵਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਕੇਸਾਧਾਰੀ ਸਿੱਖ ਫਾਰਮ ਨੰਬਰ 1 ਭਰ ਕੇ ਸਬੰਧਤ ਪਟਵਾਰੀ, ਬੀਐੱਲਓਜ, ਐੱਸਡੀ ਐੱਮ ਦਫ਼ਤਰ ਜਾਂ ਫਿਰ ਡਿਪਟੀ ਕਮਿਸ਼ਨਰ ਦਫ਼ਤਰ ਵਿੱਚ ਜਮ੍ਹਾਂ ਕਰਵਾਉਣ। ਉਨ੍ਹਾਂ ਕਿਹਾ ਕਿ ਹੋਰ ਜਾਣਕਾਰੀ ਲਈ ਸਬੰਧਤ ਤਹਿਸੀਲਦਾਰ ਅਤੇ ਐੱਸਡੀਐੱਮ ਦਫ਼ਤਰਾਂ ਨਾਲ ਵੀ ਸੰਪਰਕ ਕੀਤਾ ਜਾ ਸਕਦਾ ਹੈ।

Advertisement

Advertisement
Advertisement
Author Image

Advertisement