ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਈਦ ਦਾ ਦਿਹਾੜਾ ਧੂਮ-ਧਾਮ ਨਾਲ ਮਨਾਇਆ

10:30 AM Jun 18, 2024 IST
ਰੋਜ਼ਾ ਸਰੀਫ਼ ਦੇ ਖਲੀਫ਼ਾ ਨੂੰ ਮੁਬਾਰਕਬਾਦ ਦਿੰਦੇ ਹੋਏ ਸਾਬਕਾ ਮੰਤਰੀ ਡਾ. ਹਰਬੰਸ ਲਾਲ ਤੇ ਹੋਰ। -ਫੋਟੋ: ਸੂਦ

ਨਿੱਜੀ ਪੱਤਰ ਪ੍ਰੇਰਕ
ਫ਼ਤਹਿਗੜ੍ਹ ਸਾਹਿਬ, 17 ਜੂਨ
ਈਦ ਦਾ ਦਿਹਾੜਾ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਚ ਧੂਮਧਾਮ ਨਾਲ ਮਨਾਇਆ ਗਿਆ। ਪੰਜਾਬ ਦੇ ਸਾਬਕਾ ਮੰਤਰੀ ਡਾ. ਹਰਬੰਸ ਲਾਲ, ਡਾ. ਸੋਮ ਨਾਥ ਅਤੇ ਨੰਬਰਦਾਰ ਮੋਹਨ ਸਿੰਘ ਚੁੰਨੀ ਖੁਰਦ ਆਦਿ ਨੇ ਇਸ ਦਿਹਾੜੇ ਉਪਰ ਰੋਜ਼ਾ ਸਰੀਫ਼ ਸਰਹਿੰਦ ਦੇ ਖਲੀਫ਼ਾ ਨੂੰ ਗਲੇ ਮਿਲ ਕੇ ਈਦ-ਉਲ-ਜ਼ੁਹਾ ਦੇ ਦਿਹਾੜੇ ਦੀ ਮੁਬਾਰਕਬਾਦ ਦਿੱਤੀ। ਉਨ੍ਹਾਂ ਕਿਹਾ ਕਿ ਸਾਨੂੰ ਅਜਿਹੇ ਦਿਹਾੜੇ ਸਾਰਿਆਂ ਨੂੰ ਰਲ-ਮਿਲ ਕੇ ਮਨਾਉਣੇ ਚਾਹੀਦੇ ਹਨ। ਇਸੇ ਤਰ੍ਹਾਂ ਅਮਲੋਹ, ਸੌਂਟੀ, ਮੰਡੀ ਗੋਬਿੰਦਗੜ੍ਹ ਆਦਿ ਵਿਚ ਵੀ ਇਹ ਦਿਹਾੜਾ ਮੁਸਲਮਾਨ ਭਾਈਚਾਰੇ ਨੇ ਮਨਾਇਆ ਅਤੇ ਮਠਿਆਈਆਂ ਆਦਿ ਵੰਡ ਕੇ ਖੁਸ਼ੀ ਮਨਾਈ।
ਮੁੱਲਾਂਪੁਰ ਗਰੀਬਦਾਸ (ਪੱਤਰ ਪ੍ਰੇਰਕ): ਮੁਸਲਮਾਨ ਭਾਈਚਾਰੇ ਵੱਲੋਂ ਪਿੰਡ ਮੁੱਲਾਂਪੁਰ ਗਰੀਬਦਾਸ, ਨਾਡਾ ਰੋਡ ਨਵਾਂ ਗਰਾਉਂ, ਸਿੱਸਵਾਂ, ਮਾਣਕਪੁਰ ਸ਼ਰੀਫ, ਤਾਰਾਪੁਰ, ਤੀੜਾ, ਚਾਹੜ ਮਾਜਰਾ, ਧਨੌੜਾਂ, ਸਿਆਲਬਾ ਮਾਜਰੀ, ਘੰਡੌਲੀ, ਹੁਸ਼ਿਆਰਪੁਰ ਆਦਿ ਪਿੰਡਾਂ ਵਿੱਚ ਈਦ-ਉਲ-ਜ਼ੁਹਾ ਮਨਾਈ ਗਈ। ਈਦ ਸਬੰਧੀ ਸਮਾਗਮਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਸਤਵੀਰ ਸਿੰਘ ਸੱਤੀ ਮੁੱਲਾਂਪੁਰ ਗਰੀਬਦਾਸ, ਜਨਰਲ ਸਕੱਤਰ ਰਵਿੰਦਰ ਸਿੰਘ ਖੇੜਾ, ਹਲਕਾ ਖਰੜ ਦੇ ਇੰਚਾਰਜ ਰਣਜੀਤ ਸਿੰਘ ਗਿੱਲ, ਸਮਾਜਸੇਵੀ ਰਵੀ ਸ਼ਰਮਾ, ‘ਆਪ’ ਦੇ ਬਲਾਕ ਪ੍ਰਧਾਨ ਜਸਪਾਲ ਸਿੰਘ ਪਾਲਾ ਮੁੱਲਾਂਪੁਰ ਗਰੀਬਦਾਸ, ਜ਼ਿਲ੍ਹਾ ਜਨਰਲ ਸਕੱਤਰ ਹਜ਼ੂਰਾ ਸਿੰਘ ਬਬਲਾ ਆਦਿ ਨੇ ਈਦ ਦੀ ਮੁਬਾਰਕ ਦਿੱਤੀ।

Advertisement

ਦੱਪਰ ਟੌਲ ਪਲਾਜ਼ਾ ’ਤੇ ਠੰਢੇ-ਮਿੱਠੇ ਜਲ ਦੀ ਛਬੀਲ ਲਾਈ

ਦੱਪਰ ਟੌਲ ਪਲਾਜ਼ਾ ਨੇੜੇ ਜਲ ਵਰਤਾਉਂਦੇ ਹੋਏ ਪਤਵੰਤੇ। -ਫੋਟੋ: ਭੱਟੀ

ਲਾਲੜੂ (ਪੱਤਰ ਪ੍ਰੇਰਕ): ਈਦ ਮੌਕੇ ਅੱਜ ਇਲਾਕ਼ੇ ਦੇ ਮੁਸਲਿਮ ਭਾਈਚਾਰੇ ਵਲੋਂ ਦੱਪਰ ਟੌਲ ਪਲਾਜ਼ਾ ’ਤੇ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ ਗਈ। ਇਸ ਦੌਰਾਨ ਵਿਸ਼ੇਸ਼ ਤੌਰ ’ਤੇ ਬੀਕੇਯੂ ਲੱਖੋਵਾਲ ਦੇ ਸੀਨੀਅਰ ਆਗੂ ਮਨਪ੍ਰੀਤ ਸਿੰਘ ਅਮਲਾਲਾ ਦੀ ਅਗਵਾਈ ਹੇਠ ਕਿਸਾਨ ਜਥੇਬੰਦੀਆਂ ਦੇ ਹੋਰ ਆਗੂ ਪਹੁੰਚੇ ਤੇ ਸਮੁੱਚੇ ਮੁਸਲਿਮ ਭਾਈਚਾਰੇ ਨੂੰ ਵਧਾਈਆਂ ਦਿੱਤੀਆਂ। ਮੁਸਲਮਾਨ ਭਾਈਚਾਰੇ ਦੇ ਆਗੂ ਸੀਨ ਖਾਨ ਦੱਪਰ ਸਣੇ ਹੋਰ ਆਗੂਆਂ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਹਰ ਸਾਲ ਈਦ ਦੇ ਪਵਿੱਤਰ ਮੌਕੇ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਇਲਾਕੇ ਦੇ ਅਨੇਕਾਂ ਪਿੰਡਾਂ ਦੀਆਂ ਮਸਜਿਦਾਂ ਵਿੱਚ ਵੀ ਈਦ ਦਾ ਤਿਉਹਾਰ ਬੜੀ ਸ਼ਰਧਾ ਅਤੇ ਧੂਮ ਧਾਮ ਨਾਲ ਮਨਾਇਆ ਗਿਆ।

Advertisement
Advertisement
Advertisement