ਡੀਸੀ ਨੇ ਬੱਚੀ ਨੂੰ ਆਪਣੀ ਕੁਰਸੀ ’ਤੇ ਬਿਠਾਇਆ
07:47 AM Mar 26, 2025 IST
ਅੰਮ੍ਰਿਤਸਰ (ਜਸਬੀਰ ਸਿੰਘ ਸੱਗੂ):
Advertisement
ਸਿੱਖਿਆ ਵਿਭਾਗ ਪੰਜਾਬ ਵੱਲੋਂ ਜ਼ਿਲ੍ਹਾ ਅੰਮ੍ਰਿਤਸਰ ’ਚ ਦਾਖਲਾ ਮੁਹਿੰਮ ਦੀ ਸ਼ੁਰੂਆਤ ਦੌਰਾਨ ਸਰਕਾਰੀ ਐਲੀਮੈਂਟਰੀ ਸਕੂਲ ਪੁਤਲੀਘਰ ਦੀ ਪਹਿਲੀ ਜਮਾਤ ਦੀ ਵਿਦਿਆਰਥਣ ਆਨਿਆ ਗੌਤਮ ਵੱਲੋਂ ਦਾਖਲਾ ਮੁਹਿੰਮ ਤਹਿਤ ਦਿੱਤੇ ਗਏ ਭਾਸ਼ਣ ਤੋਂ ਪ੍ਰਭਾਵਿਤ ਹੋ ਕੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅੱਜ ਆਪਣੇ ਦਫ਼ਤਰ ’ਚ ਬੱਚੀ ਨੂੰ ਸਨਮਾਨਿਤ ਕੀਤਾ। ਇਸ ਦੌਰਾਨ ਡੀਸੀ ਨੇ ਬੱਚੀ ਨੂੰ ਆਪਣੀ ਕੁਰਸੀ ’ਤੇ ਵੀ ਬਿਠਾਇਆ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਛੋਹੀ ਜਿਹੀ ਬੱਚੀ ਨੇ ਸਾਬਤ ਕਰ ਦਿੱਤਾ ਹੈ ਕਿ ਸਰਕਾਰੀ ਸਕੂਲਾਂ ਵਿੱਚ ਪੜ੍ਹਨਾ ਮਾਣ ਵਾਲੀ ਗੱਲ ਹੈ। ਉਨ੍ਹਾਂ ਵੱਲੋਂ ਬੱਚੀ ਦੀ ਹੌਸਲਾ ਅਫਜ਼ਾਈ ਕਰਦਿਆਂ ਉਸ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਕੰਵਲਜੀਤ ਸਿੰਘ, ਬੀ.ਈ.ਈ.ਓ ਦਿਲਬਾਗ ਸਿੰਘ, ਹੈਡ ਟੀਚਰ ਮਿਨੀ ਸ਼ਰਮਾ ਅਤੇ ਹੈੱਡ ਟੀਚਰ ਰਣਜੀਤ ਸਿੰਘ ਵੀ ਹਾਜ਼ਰ ਸਨ।
Advertisement
Advertisement