ਖੇਤ ’ਚੋਂ ਪਰਵਾਸੀ ਜੋੜੇ ਦੀਆਂ ਲਾਸ਼ਾਂ ਮਿਲੀਆਂ
06:58 AM Sep 29, 2024 IST
Advertisement
ਪੱਤਰ ਪ੍ਰੇਰਕ
ਪਾਇਲ, 28 ਸਤੰਬਰ
ਇੱਥੋਂ ਨੇੜਲੇ ਪਿੰਡ ਫੈਜ਼ਗੜ੍ਹ ਦੇ ਇੱਕ ਖੇਤ ਵਿੱਚੋਂ ਪਰਵਾਸੀ ਪਤੀ-ਪਤਨੀ ਦੀਆਂ ਲਾਸ਼ਾਂ ਮਿਲੀਆਂ ਹਨ। ਮ੍ਰਿਤਕਾਂ ਦੀ ਪਛਾਣ ਵਿਜੈ ਉਮਰ (28) ਤੇ ਸਜਨੀ (24) ਵਾਸੀ ਦਰਭੰਗਾ, ਬਿਹਾਰ ਵਜੋਂ ਹੋਈ ਹੈ। ਦੋਵੇਂ ਪਿੰਡ ਫੈਜ਼ਗੜ੍ਹ ਵਿੱਚ ਮਜ਼ਦੂਰੀ ਕਰਦੇ ਸਨ। ਹਾਲੇ ਮੌਤ ਦੇ ਕਾਰਨਾਂ ਬਾਰੇ ਪਤਾ ਨਹੀਂ ਲੱਗ ਸਕਿਆ ਹੈ। ਇਸ ਮਗਰੋਂ ਥਾਣਾ ਸਦਰ ਖੰਨਾ ਦੇ ਮੁੱਖ ਅਫ਼ਸਰ ਇੰਸਪੈਕਟਰ ਹਰਦੀਪ ਸਿੰਘ ਨੇ ਪੁਲੀਸ ਪਾਰਟੀ ਸਮੇਤ ਘਟਨਾ ਸਥਾਨ ’ਤੇ ਪੁੱਜ ਕੇ ਲਾਸ਼ਾਂ ਕਬਜ਼ੇ ਵਿੱਚ ਲਈਆਂ ਤੇ ਪੋਸਟ ਮਾਰਟਮ ਲਈ ਭੇਜ ਦਿੱਤੀਆਂ ਹਨ। ਉਨ੍ਹਾਂ ਦੱਸਿਆ ਕਿ ਮੌਤ ਦੇ ਕਾਰਨਾਂ ਦਾ ਪਤਾ ਪੋਸਟ ਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਲੱਗ ਸਕੇਗਾ। ਪੁਲੀਸ ਵੱਲੋਂ ਮ੍ਰਿਤਕ ਦੇ ਪਰਿਵਾਰ ਨਾਲ ਸੰਪਰਕ ਬਣਾਇਆ ਜਾ ਰਿਹਾ ਹੈ। ਪਰਿਵਾਰਕ ਮੈਂਬਰਾਂ ਦੇ ਆਉਣ ਤੋਂ ਬਾਅਦ ਹੀ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
Advertisement
Advertisement
Advertisement