ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਭਾਖੜਾ ਨਹਿਰ ’ਚ ਰੁੜ੍ਹੇ ਦੋ ਨੌਜਵਾਨਾਂ ਦੀਆਂ ਲਾਸ਼ਾਂ ਮਿਲੀਆਂ

09:07 AM Jul 01, 2024 IST
ਗੁਰਦਾਸ ਸਿੰਘ, ਅਰਸ਼ਦੀਪ ਸਿੰਘ

ਗੁਰਨਾਮ ਸਿੰਘ ਚੌਹਾਨ
ਪਾਤੜਾਂ, 30 ਜੂਨ
ਘੱਗਾ ਦੇ ਭਾਖੜਾ ਨਹਿਰ ਵਿੱਚ ਕੁਝ ਦਿਨ ਪਹਿਲਾਂ ਨਹਾਉਣ ਸਮੇਂ ਰੁੜ੍ਹ ਦੋ ਨੌਜਵਾਨਾਂ ਦੀਆਂ ਲਾਸ਼ਾਂ ਹਰਿਆਣਾ ਦੇ ਰਤੀਆ ਨੇੜਿਓਂ ਮਿਲ ਗਈਆਂ ਹਨ। ਪੁਲੀਸ ਨੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਸਮਾਣਾ ਭੇਜ ਦਿੱਤਾ ਹੈ। ਵਾਰਿਸਾਂ ਦੇ ਬਿਆਨਾਂ ਦੇ ਆਧਾਰ ’ਤੇ ਘੱਗਾ ਪੁਲੀਸ ਨੇ ਮ੍ਰਿਤਕਾਂ ਦੇ ਤਿੰਨ ਦੋਸਤਾਂ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲੀਸ ਨੂੰ ਜਸਵਿੰਦਰ ਸਿੰਘ ਵਾਸੀ ਵਾਰਡ ਨੰਬਰ 9 ਘੱਗਾ ਨੇ ਦੱਸਿਆ ਕਿ 26 ਜੂਨ ਨੂੰ ਉਸ ਦਾ ਲੜਕਾ ਗੁਰਦਾਸ ਸਿੰਘ ਅਤੇ ਭਾਣਜਾ ਅਰਸ਼ਦੀਪ ਸਿੰਘ ਆਪਣੇ ਤਿੰਨ ਹੋਰ ਦੋਸਤਾਂ ਨਾਲ ਪੇਪਰ ਦੇਣ ਗਏ ਸਨ ਤੇ ਪਸਿਆਣਾ ਪੁਲ ’ਤੇ ਉਸ ਦੇ ਪੁੱਤਰ ਗੁਰਦਾਸ ਸਿੰਘ ਨੂੰ ਉਸ ਦੇ ਦੋਸਤਾਂ ਨੇ ਭਾਖੜਾ ਨਹਿਰ ਵਿੱਚ ਜਬਰੀ ਨਹਾਉਣ ਲਈ ਮਜਬੂਰ ਕੀਤਾ, ਜਦੋਂਕਿ ਉਸ ਦਾ ਲੜਕਾ ਤੈਰਨਾ ਨਹੀਂ ਜਾਣਦਾ ਸੀ। ਜਦੋਂ ਉਹ ਪਾਣੀ ਦੇ ਤੇਜ਼ ਵਹਾਅ ਵਿੱਚ ਰੁੜ੍ਹ ਗਿਆ ਤਾਂ ਉਸ ਨੂੰ ਬਚਾਉਣ ਲਈ ਅਰਸ਼ਦੀਪ ਸਿੰਘ ਨੇ ਵੀ ਛਾਲ ਮਾਰ ਦਿੱਤੀ ਤੇ ਉਹ ਵੀ ਪਾਣੀ ’ਚ ਰੁੜ੍ਹ ਗਿਆ। ਥਾਣਾ ਘੱਗਾ ਦੇ ਇੰਚਾਰਜ ਦਰਸ਼ਨ ਸਿੰਘ ਨੇ ਦੱਸਿਆ ਕਿ ਜਸਵਿੰਦਰ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਨਿਰਮਲ ਸਿੰਘ, ਹਰਦੀਪ ਸਿੰਘ ਅਤੇ ਮਨਵੀਰ ਸਿੰਘ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Advertisement

Advertisement
Advertisement