ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਦੁਬਈ ਤੋਂ ਮਜੀਠਾ ਦੇ 22 ਸਾਲਾ ਨੌਜਵਾਨ ਦੀ ਮ੍ਰਿਤਕ ਦੇਹ ਭਾਰਤ ਪੁੱਜੀ

05:59 PM Sep 06, 2024 IST
ਹਵਾਈ ਅੱਡੇ ’ਤੇ ਪਲਵਿੰਦਰ ਸਿੰਘ ਦੀ ਮ੍ਰਿਤਕ ਦੇਹ ਪਰਿਵਾਰ ਨੂੰ ਸੌਂਪਣ ਮੌਕੇ ਟਰੱਸਟ ਦੇ ਅਹੁਦੇਦਾਰ।

ਰਾਜਨ ਮਾਨ
ਮਜੀਠਾ, 6 ਸਤੰਬਰ
ਘਰ ਦੀ ਗਰੀਬੀ ਨੂੰ ਦੂਰ ਕਰਨ ਲਈ ਦੁਬਈ ਮਿਹਨਤ ਕਰਨ ਗਏ ਪਿੰਡ ਸ਼ਾਮ ਨਗਰ ਦੇ 22 ਸਾਲਾ ਪਲਵਿੰਦਰ ਸਿੰਘ ਪੁੱਤਰ ਰਜਿੰਦਰ ਸਿੰਘ ਦਾ ਮ੍ਰਿਤਕ ਸਰੀਰ ਸ਼ੁੱਕਰਵਾਰ ਨੂੰ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਯਤਨਾਂ ਸਦਕਾ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਪਹੁੰਚਿਆ।
ਇਹ ਜਾਣਕਾਰੀ ਸਾਂਝੀ ਕਰਦਿਆਂ ਡਾ. ਐੱਸਪੀ ਸਿੰਘ ਓਬਰਾਏ ਨੇ ਦੱਸਿਆ ਕਿ ਪਲਵਿੰਦਰ ਸਿੰਘ ਕੇਵਲ ਦੋ ਮਹੀਨੇ ਪਹਿਲਾਂ ਹੀ ਆਪਣੇ ਬਿਹਤਰ ਭਵਿੱਖ ਦੇ ਸੁਪਨੇ ਲੈ ਕੇ ਦੁਬਈ ਆਇਆ ਸੀ, ਜਿਸ ਦੀ ਬੀਤੀ 24 ਅਗਸਤ ਨੂੰ ਉਥੇ ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌਤ ਹੋ ਗਈ ਸੀ।

Advertisement

ਪਲਵਿੰਦਰ ਸਿੰਘ ਦੀ ਫਾਈਲ ਫੋਟੋ

ਡਾ. ਓਬਰਾਏ ਨੇ ਦੱਸਿਆ ਕਿ ਇਸ ਮੰਦਭਾਗੀ ਘਟਨਾ ਸਬੰਧੀ ਉਨ੍ਹਾਂ ਨੂੰ ਭਾਰਤੀ ਦੂਤਾਵਾਸ ਵੱਲੋਂ ਜਾਣਕਾਰੀ ਦਿੱਤੀ ਗਈ ਸੀ। ਇਸ ਉਪਰੰਤ ਉਨ੍ਹਾਂ ਆਪਣੀ ਅੰਮ੍ਰਿਤਸਰ ਟੀਮ ਨੂੰ ਪੀੜਤ ਪਰਿਵਾਰ ਕੋਲ ਭੇਜ ਕੇ ਉਨ੍ਹਾਂ ਨੂੰ ਮ੍ਰਿਤਕ ਦੇਹ ਭਾਰਤ ਲੈ ਕੇ ਆਉਣ ਵਿੱਚ ਆ ਰਹੀਆਂ ਦਿੱਕਤਾਂ ਬਾਰੇ ਜਾਣਕਾਰੀ ਲੈਣ ਉਪਰੰਤ ਆਪਣੀ ਦੁਬਈ ਵਿਚਲੀ ਟੀਮ ਰਾਹੀਂ ਅਤੇ ਦੁਬਈ ਸਥਿਤ ਭਾਰਤੀ ਦੂਤਾਵਾਸ ਦੇ ਸਹਿਯੋਗ ਨਾਲ ਤੁਰੰਤ ਸਾਰੀ ਲੋੜੀਂਦੀ ਕਾਗਜ਼ੀ ਕਾਰਵਾਈ ਮੁਕੰਮਲ ਕਰਵਾ ਕੇ ਪਲਵਿੰਦਰ ਸਿੰਘ ਦਾ ਦਾ ਮ੍ਰਿਤਕ ਸਰੀਰ ਭਾਰਤ ਭੇਜਿਆ ਹੈ।
ਉਨ੍ਹਾਂ ਦੱਸਿਆ ਕਿ ਮ੍ਰਿਤਕ ਸਰੀਰ ਭਾਰਤ ਭੇਜਣ ਲਈ ਆਇਆ ਖਰਚ ਪਲਵਿੰਦਰ ਦੀ ਕੰਮ ਵਾਲੀ ਕੰਪਨੀ ਵੱਲੋਂ ਕੀਤਾ ਗਿਆ ਹੈ। ਮ੍ਰਿਤਕ ਸਰੀਰ ਲੈਣ ਪਹੁੰਚੇ ਪਲਵਿੰਦਰ ਸਿੰਘ ਦੇ ਚਾਚੇ ਸਾਹਿਲ ਮੱਟੂ ਤੋਂ ਇਲਾਵਾ ਹਮਜ਼ਾ ਦੇ ਸਰਪੰਚ ਧਰਮਵੀਰ ਭੱਟੀ, ਪਲਵਿੰਦਰ ਦੀ ਦੇਹ ਨਾਲ ਦੁਬਈ ਤੋਂ ਆਏ ਉਸ ਦੇ ਰਿਸ਼ਤੇਦਾਰ ਸ਼ਿਪਨ, ਰਵੀਸ਼ੇਰ ਸਿੰਘ, ਹਰਪ੍ਰੀਤ ਸਿੰਘ ਅਤੇ ਨਵਦੀਪ ਸਿੰਘ ਆਦਿ ਨੇ ਦੱਸਿਆ ਕਿ ਪਲਵਿੰਦਰ ਸਿੰਘ ਮੌਤ ਉਨ੍ਹਾਂ ਦੇ ਪਰਿਵਾਰ ਲਈ ਭਾਰੀ ਝਟਕਾ ਹੈ।
ਪੀੜਤ ਪਰਿਵਾਰ ਨਾਲ ਹਵਾਈ ਅੱਡੇ 'ਤੇ ਦੁੱਖ ਸਾਂਝਾ ਕਰਨ ਪਹੁੰਚੀ ਟਰੱਸਟ ਦੀ ਟੀਮ ਵੱਲੋਂ ਪੰਜਾਬ ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਮਾਝਾ ਜ਼ੋਨ ਦੇ ਸਲਾਹਕਾਰ ਸੁਖਦੀਪ ਸਿੱਧੂ, ਜ਼ਿਲ੍ਹਾ ਪ੍ਰਧਾਨ ਸ਼ਿਸ਼ਪਾਲ ਸਿੰਘ ਲਾਡੀ, ਜਨਰਲ ਸਕੱਤਰ ਮਨਪ੍ਰੀਤ ਸੰਧੂ ਚਮਿਆਰੀ, ਵਿੱਤ ਸਕੱਤਰ ਨਵਜੀਤ ਸਿੰਘ ਘਈ ਨੇ ਦੱਸਿਆ ਕਿ ਡਾ. ਓਬਰਾਏ ਦੇ ਯਤਨਾਂ ਸਦਕਾ ਹੁਣ ਤੱਕ 370 ਦੇ ਕਰੀਬ ਬਦਨਸੀਬ ਲੋਕਾਂ ਦੇ ਮ੍ਰਿਤਕ ਸਰੀਰ ਉਨ੍ਹਾਂ ਦੇ ਵਾਰਸਾਂ ਤੱਕ ਪਹੁੰਚਾਏ ਜਾ ਚੁੱਕੇ ਹਨ।

Advertisement
Advertisement