ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਖਾਲੀ ਪਲਾਟ ’ਚੋਂ ਮਿਲੀ ਔਰਤ ਦੀ ਲਾਸ਼

07:46 AM Sep 19, 2024 IST

ਨਿੱਜੀ ਪੱਤਰ ਪ੍ਰੇਰਕ
ਬਠਿੰਡਾ, 18 ਸਤੰਬਰ
ਇੱਥੇ ਜੋਗੀ ਨਗਰ ਦੇ ਇੱਕ ਖਾਲੀ ਪਲਾਟ ’ਚੋਂ ਇੱਕ ਔਰਤ ਦੀ ਲਾਵਾਰਿਸ ਲਾਸ਼ ਮਿਲਣ ’ਤੇ ਪੁਲੀਸ ਵੱਲੋਂ ਮੌਕੇ ’ਤੇ ਪਹੁੰਚ ਕੇ ਪੜਤਾਲ ਕੀਤੀ ਜਾ ਰਹੀ ਹੈ। ਜਾਣਕਾਰੀ ਮੁਤਾਬਿਕ ਮਰਹੂਮ ਔਰਤ ਦੀ ਪਛਾਣ 30 ਸਾਲਾ ਕੰਚਨ ਵਾਸੀ ਜੋਗੀ ਨਗਰ ਵਜੋਂ ਹੋਈ ਹੈ। ਮ੍ਰਿਤਕਾ ਦੇ ਪਤੀ ਸੁਖਨ ਦਾਸ ਅਨੁਸਾਰ ਉਸ ਦੀ ਪਤਨੀ ਬੀਤੇ ਦਿਨ ਤੋਂ ਹੀ ਗਾਇਬ ਸੀ। ਉਸ ਮੁਤਾਬਕ ਉਹ ਘਰੋਂ ਸਬਜ਼ੀ ਲੈਣ ਲਈ ਬਾਹਰ ਗਈ ਅਤੇ ਦੇਰ ਰਾਤ ਤੱਕ ਵਾਪਸ ਘਰ ਨਹੀਂ ਪਹੁੰਚੀ ਅਤੇ ਅੱਜ ਉਸ ਦੀ ਮ੍ਰਿਤਕ ਦੇਹ ਖਾਲੀ ਪਲਾਟ ’ਚੋਂ ਮਿਲੀ ਹੈ। ਉਸ ਨੇ ਦੱਸਿਆ ਕਿ ਕੰਚਨ ਦੇ ਸਿਰ ਵਾਲੇ ਦੁਪੱਟੇ ਨਾਲ ਹੀ ਉਸ ਦਾ ਗਲਾ ਘੁੱਟ ਕੇ ਮਾਰਿਆ ਗਿਆ ਹੈ। ਮ੍ਰਿਤਕ ਮਹਿਲਾ ਤਿੰਨ ਬੱਚਿਆਂ ਦੀ ਮਾਂ ਸੀ ਅਤੇ ਉਸ ਦੀ ਸ਼ਾਦੀ ਕਰੀਬ 15 ਵਰ੍ਹੇ ਪਹਿਲਾਂ ਹੋਈ ਦੱਸੀ ਜਾਂਦੀ ਹੈ। ਐਸਪੀ (ਸਿਟੀ) ਨਰਿੰਦਰ ਸਿੰਘ ਮੁਤਾਬਿਕ ਮ੍ਰਿਤਕਾ ਦੇ ਪਤੀ ਦੇ ਬਿਆਨਾਂ ਦੇ ਆਧਾਰ ’ਤੇ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਪੜਤਾਲ ਜਾਰੀ ਹੈ।

Advertisement

Advertisement