ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਭਾਖੜਾ ਨਹਿਰ ਵਿੱਚ ਰੁੜ੍ਹੇ ਨੌਜਵਾਨ ਦੀ ਲਾਸ਼ ਮਿਲੀ

07:18 AM Jul 01, 2024 IST

ਪੱਤਰ ਪ੍ਰੇਰਕ
ਸਮਾਣਾ, 30 ਜੂਨ
ਛੇ ਦਿਨ ਪਹਿਲਾਂ ਭਾਖੜਾ ਨਹਿਰ ਵਿੱਚ ਰੁੜ੍ਹੇ ਨੌਜਵਾਨ ਦੀ ਲਾਸ਼ ਖਨੌਰੀ ਹੈੱਡ ਤੋਂ ਬਰਾਮਦ ਹੋ ਜਾਣ ਮਗਰੋਂ ਪੋਸਟਮਾਰਟਮ ਲਈ ਸਿਵਲ ਹਸਪਤਾਲ ਸਮਾਣਾ ਭੇਜ ਦਿੱਤੀ ਗਈ ਹੈ। ਮਾਮਲੇ ਦੇ ਜਾਂਚ ਅਧਿਕਾਰੀ ਹੈੱਡ ਕਾਂਸਟੇਬਲ ਜਗਦੀਸ਼ ਨੇ ਦੱਸਿਆ ਕਿ ਮ੍ਰਿਤਕ ਰਾਜੂ (31) ਵਾਸੀ ਵੜੈਚਾਂ ਪੱਤੀ ਸਮਾਣਾ ਦੀ ਪਤਨੀ ਰਣਜੀਤ ਵੱਲੋਂ ਦਰਜ ਕਰਵਾਏ ਬਿਆਨਾਂ ਅਨੁਸਾਰ 23 ਜੂਨ ਦੀ ਸਵੇਰੇ ਹਰ ਰੋਜ਼ ਵਾਂਗ ਉਹ ਕੰਮ ’ਤੇ ਗਿਆ ਸੀ। ਭਾਖੜਾ ਨਹਿਰ ਦੇ ਪੁੱਲ ’ਤੇ ਸਾਈਕਲ ਖੜ੍ਹਾ ਕਰਕੇ ਉਹ ਪਾਣੀ ਦੀ ਬੋਤਲ ਭਰਨ ਲਈ ਨਹਿਰ ਵਿੱਚ ਉਤਰਨ ਲੱਗਿਆ ਸੀ। ਇਸ ਸਮੇਂ ਪੈਰ ਤਿਲਕ ਜਾਣ ਕਾਰਨ ਉਹ ਨਹਿਰ ਵਿੱਚ ਡਿੱਗ ਗਿਆ ਅਤੇ ਪਾਣੀ ਦੇ ਤੇਜ ਵਹਾਅ ਵਿੱਚ ਰੁੜ੍ਹ ਗਿਆ। ਅਧਿਕਾਰੀ ਅਨੁਸਾਰ ਪਤਨੀ ਵੱਲੋਂ ਦਰਜ ਕਰਵਾਏ ਬਿਆਨਾਂ ਦੇ ਆਧਾਰ ਤੇ ਪੁਲਿਸ ਨੇ ਧਾਰਾ 174 ਤਹਿਤ ਕਾਰਵਾਈ ਕਰਦੇ ਹੋਏ ਪੋਸਟਮਾਰਟਮ ਉਪਰੰਤ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਹੈ।

Advertisement

Advertisement
Advertisement