ਇਟਲੀ ਤੋਂ ਨੌਜਵਾਨ ਦੀ ਮ੍ਰਿਤਕ ਦੇਹ ਲਿਆਂਦੀ ਜਾਵੇਗੀ: ਧਾਲੀਵਾਲ
10:19 AM Nov 24, 2024 IST
Advertisement
ਅਜਨਾਲਾ (ਪੱਤਰ ਪ੍ਰੇਰਕ): ਅਜਨਾਲਾ ਨੇੜਲੇ ਪਿੰਡ ਬੋਹਲੀਆਂ ਦੇ ਰਹਿਣ ਵਾਲੇ ਤਿੰਨ ਭੈਣਾਂ ਦੇ ਇਕਲੌਤੇ ਭਰਾ ਸੁਖਜਿੰਦਰ ਸਿੰਘ ਜਿਸ ਦੀ ਬੀਤੇ ਦਿਨੀਂ ਇਟਲੀ ਵਿੱਚ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ ਸੀ, ਦੇ ਪਰਿਵਾਰ ਨਾਲ ਦੁੱਖ ਪ੍ਰਗਟਾਉਣ ਲਈ ਅੱਜ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਪਿੰਡ ਬੋਹਲੀਆ ਪਹੁੰਚੇ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਇਸ ਦੁੱਖ ਦੀ ਘੜੀ ਵਿੱਚ ਪੰਜਾਬ ਸਰਕਾਰ ਉਨ੍ਹਾਂ ਨਾਲ ਹੈ ਅਤੇ ਸੁਖਜਿੰਦਰ ਸਿੰਘ ਦੀ ਮ੍ਰਿਤਕ ਦੇਹ ਸਰਕਾਰ ਦੇ ਸਹਿਯੋਗ ਨਾਲ ਪੰਜਾਬ ਲਿਆਂਦੀ ਜਾਵੇਗੀ। ਇਸੇ ਦੌਰਾਨ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪਿੰਡ ਗਾਲਬ ਦੇ ਵਸਨੀਕ ਰਘਬੀਰ ਸਿੰਘ ਫੌਜੀ ਦੇ ਬੇਟੇ ਖੁਸ਼ਪਾਲ ਸਿੰਘ ਦੀਆਂ ਅੰਤਿਮ ਰਸਮਾਂ ਵਿੱਚ ਸ਼ਾਮਿਲ ਹੋ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।
Advertisement
Advertisement
Advertisement