ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਦੁਬਈ ਤੋਂ ਮ੍ਰਿਤਕ ਦੇਹ ਭਾਰਤ ਪੁੱਜੀ

05:57 AM Nov 30, 2024 IST

ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 29 ਨਵੰਬਰ
ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ. ਐੱਸ.ਪੀ. ਸਿੰਘ ਓਬਰਾਏ ਦੇ ਯਤਨਾਂ ਸਦਕਾ ਅੱਜ ਹੁਸ਼ਿਆਰਪੁਰ ਜ਼ਿਲ੍ਹੇ ਦੇ ਕਸਬਾ ਉੜਮੁੜ ਨਾਲ ਸਬੰਧਿਤ ਰਮਨ ਕੁਮਾਰ (37) ਦੀ ਮ੍ਰਿਤਕ ਦੇਹ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਪਹੁੰਚੀ ਜਿੱਥੇ ਟਰੱਸਟ ਦੇ ਜ਼ਿਲ੍ਹਾ ਜਨਰਲ ਸਕੱਤਰ ਮਨਪ੍ਰੀਤ ਸਿੰਘ ਸੰਧੂ ਵੱਲੋਂ ਲਾਸ਼ ਨੂੰ ਪਰਿਵਾਰਕ ਮੈਂਬਰਾਂ ਨੂੰ ਸੌਂਪਿਆ ਗਿਆ। ਦੱਸਣਯੋਗ ਹੈ ਕਿ ਰਮਨ ਦੀ 38 ਦਿਨ ਪਹਿਲਾਂ ਹੋ ਗਈ ਸੀ।
ਇਸ ਸਬੰਧੀ ਡਾ. ਐੱਸ.ਪੀ. ਸਿੰਘ ਓਬਰਾਏ ਨੇ ਦੱਸਿਆ ਕਿ ਰਮਨ ਕੁਮਾਰ ਲਗਪਗ 7 ਸਾਲ ਪਹਿਲਾਂ ਦੁਬਈ ਗਿਆ ਸੀ ਜਿਸ ਦੀ ਬੀਤੀ 22 ਅਕਤੂਬਰ ਨੂੰ ਦਿਲ ਦਾ ਦੌਰਾ ਪੈ ਜਾਣ ਨਾਲ ਮੌਤ ਹੋ ਗਈ ਸੀ। ਇਸ ਮਗਰੋਂ ਮ੍ਰਿਤਕ ਰਮਨ ਕੁਮਾਰ ਦੇ ਮਾਸੀ ਦੇ ਪੁੱਤਰ ਸਾਗਰ ਤੇ ਉਸ ਦੇ ਦੋਸਤਾਂ ਨੇ ਸੰਪਰਕ ਕਰ ਕੇ ਆਪਣੇ ਨਾਲ ਵਾਪਰੀ ਇਸ ਅਣਹੋਣੀ ਬਾਰੇ ਜਾਣੂ ਕਰਵਾਉਂਦਿਆਂ ਆਪਣੇ ਭਰਾ ਦਾ ਮ੍ਰਿਤਕ ਸਰੀਰ ਉਸ ਦੇ ਵਾਰਸਾਂ ਤੱਕ ਭੇਜਣ ਲਈ ਅਪੀਲ ਕੀਤੀ ਸੀ। ਇਸ ਮਗਰੋਂ ਉਨ੍ਹਾਂ ਭਾਰਤੀ ਦੂਤਾਵਾਸ ਦੀ ਮਦਦ ਨਾਲ ਲੋੜੀਂਦੇ ਕਾਗਜ਼ਾਤ ਮੁਕੰਮਲ ਕਰਵਾ ਕੇ ਅੱਜ ਮ੍ਰਿਤਕ ਦੇਹ ਨੂੰ ਭਾਰਤ ਪਹੁੰਚਾਇਆ ਹੈ।

Advertisement

Advertisement