ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਦੇਵੀ ਤਾਲਾਬ ਮੰਦਰ ਦੇ ਸਰੋਵਰ ’ਚੋਂ ਲਾਸ਼ ਮਿਲੀ

07:25 AM Jan 31, 2024 IST

ਪੱਤਰ ਪ੍ਰੇਰਕ
ਜਲੰਧਰ, 30 ਜਨਵਰੀ
ਇੱਥੋਂ ਦੇ ਦੇਵੀ ਤਾਲਾਬ ਮੰਦਰ ਦੇ ਸਰੋਵਰ ਵਿੱਚੋਂ ਲਾਸ਼ ਮਿਲੀ ਹੈ। ਥਾਣਾ ਡਿਵੀਜ਼ਨ ਨੰਬਰ 8 ਦੇ ਐੱਸਐੱਚਓ ਪ੍ਰਦੀਪ ਸਿੰਘ ਨੇ ਦੱਸਿਆ ਕਿ ਫਿਲਹਾਲ ਇਸ ਗੱਲ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਇਹ ਖੁਦਕੁਸ਼ੀ ਹੈ ਜਾਂ ਹਾਦਸਾ। ਪੁਲੀਸ ਸੀਸੀਟੀਵੀ ਦੀ ਘੋਖ ਕਰ ਰਹੀ ਹੈ। ਦੇਵੀ ਤਾਲਾਬ ਮੰਦਰ ਦੇ ਸੁਰੱਖਿਆ ਇੰਚਾਰਜ ਸਬ ਇੰਸਪੈਕਟਰ ਸੋਢੀ ਲਾਲ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਸਾਹਿਲ ਸ਼ਿਆਮਾ (33) ਵਜੋਂ ਹੋਈ ਹੈ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਲਾਸ਼ ਦੋ ਦਿਨ ਪੁਰਾਣੀ ਹੈ। ਪੁਲੀਸ ਨੇ ਮ੍ਰਿਤਕ ਕੋਲੋਂ ਇਕ ਆਧਾਰ ਕਾਰਡ ਅਤੇ ਡਰਾਈਵਿੰਗ ਲਾਇਸੈਂਸ ਬਰਾਮਦ ਕੀਤਾ ਹੈ। ਫਿਲਹਾਲ ਪਰਿਵਾਰ ਦੇ ਕਿਸੇ ਵੀ ਮੈਂਬਰ ਨੇ ਪੁਲੀਸ ਕੋਲ ਬਿਆਨ ਦਰਜ ਨਹੀਂ ਕਰਵਾਏ ਹਨ।

Advertisement

Advertisement