ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮਰਹੂਮ ਸ਼ਾਹੀ ਇਮਾਮ ਮੌਲਾਨਾ ਹਬੀਬ ਰਹਿਮਾਨ ਦੀ ਬਰਸੀ ਮਨਾਈ

11:21 AM Sep 11, 2024 IST
ਸਮਾਗਮ ਦੌਰਾਨ ਦੁਆ ਕਰਵਾਉਂਦੇ ਹੋਏ ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ। -ਫੋਟੋ: ਇੰਦਰਜੀਤ ਵਰਮਾ

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 10 ਸਤੰਬਰ
ਮਰਹੂਮ ਸ਼ਾਹੀ ਇਮਾਮ ਮੌਲਾਨਾ ਹਬੀਬ ਉਰ ਰਹਿਮਾਨ ਸਾਨੀ ਲੁਧਿਆਣਵੀ ਦੀ ਤੀਜੀ ਬਰਸੀ ਮੌਕੇ ਸ਼ਾਹੀ ਇਮਾਮ ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ ਦੀ ਅਗਵਾਈ ਹੇਠ ਉਨ੍ਹਾਂ ਦੇ ਦੱਸੇ ਮਾਰਗ ’ਤੇ ਚੱਲਣ ਦਾ ਪ੍ਰਣ ਕੀਤਾ ਗਿਆ। ਇੱਥੇ ਫੀਲਡ ਗੰਜ ਚੌਕ ਸਥਿਤ ਇਤਿਹਾਸਕ ਜਾਮਾ ਮਸਜਿਦ ’ਚ ਕਰਵਾਏ ਗਏ ਸਮਾਗਮ ਦੌਰਾਨ ਮਦਰੱਸਾ ਜਾਮਿਆ ਹਬੀਬਿਆ ਦੇ ਬੱਚਿਆਂ ਵੱਲੋਂ ਦੁਆ ਕੀਤੀ ਗਈ। ਅੱਜ ਪਵਿੱਤਰ ਕੁਰਾਨ ਸ਼ਰੀਫ ਪੜ੍ਹ ਕੇ ਦੁਆ ਕੀਤੀ ਗਈ। ਇਸ ਮੌਕੇ ਉਨ੍ਹਾਂ ਦੇ ਵੱਡੇ ਪੁੱਤਰ ਅਤੇ ਮੌਜੂਦਾ ਸ਼ਾਹੀ ਇਮਾਮ ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ ਲੁਧਿਆਣਵੀ ਨੇ ਕਿਹਾ ਕਿ ਅੱਜ ਬੇਸ਼ੱਕ ਮਰਹੂਮ ਸ਼ਾਹੀ ਇਮਾਮ ਮੌਲਾਨਾ ਹਬੀਬ ਉਰ ਰਹਿਮਾਨ ਸਾਨੀ ਲੁਧਿਆਣਵੀ ਸਾਡੇ ’ਚ ਨਹੀਂ ਹਨ, ਪਰ ਉਨ੍ਹਾਂ ਦਾ ਸਰਵਧਰਮ ਸਮਾਜ, ਏਕਤਾ ਅਤੇ ਭਾਈਚਾਰੇ ਦਾ ਸੁਨੇਹਾ ਨਾ ਸਿਰਫ਼ ਪੰਜਾਬ ਸਗੋਂ ਪੂਰੇ ਦੇਸ਼ ’ਚ ਪਹੁੰਚ ਰਿਹਾ ਹੈ। ਸ਼ਾਹੀ ਇਮਾਮ ਮੌਲਾਨਾ ਮੁਹੰਮਦ ਉਸਮਾਨ ਨੇ ਦੱਸਿਆ ਕਿ ਉਨ੍ਹਾਂ ਨੇ ਆਪਣਾ ਸਾਰਾ ਜੀਵਨ ਸਾਦਗੀ ਨਾਲ ਗਰੀਬਾਂ ਦੀ ਮਦਦ ਕਰਦਿਆਂ ਗੁਜਾਰਿਆ।

Advertisement

Advertisement