ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਤੇ ਭਾਈ ਸੁਖਦੇਵ ਸਿੰਘ ਸੁੱਖਾ ਦੀ ਬਰਸੀ ਮਨਾਈ

10:48 AM Oct 10, 2024 IST

ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 9 ਅਕਤੂਬਰ
ਸ੍ਰੀ ਅਕਾਲ ਤਖਤ ਵਲੋਂ ਕੌਮੀ ਸ਼ਹੀਦ ਕਰਾਰ ਦਿਤੇ ਭਾਈ ਹਰਜਿੰਦਰ ਸਿੰਘ ਜਿੰਦਾ ਤੇ ਭਾਈ ਸੁਖਦੇਵ ਸਿੰਘ ਸੁੱਖਾ ਦੀ ਸਾਲਾਨਾ ਬਰਸੀ ਸ਼੍ਰੋਮਣੀ ਗੁਰਦੁਆ ਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਗੁਰਦੁਆਰਾ ਝੰਡਾ ਬੁੰਗਾ ਸਾਹਿਬ ਵਿਖੇ ਮਨਾਈ ਗਈ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਬਲਦੇਵ ਸਿੰਘ ਨੇ ਗੁਰਬਾਣੀ ਕੀਰਤਨ ਕੀਤਾ। ਇਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਰਾਜਦੀਪ ਸਿੰਘ ਨੇ ਕਿਹਾ ਕਿ ਭਾਈ ਜਿੰਦਾ ਤੇ ਭਾਈ ਸੁੱਖਾ ਕੌਮੀ ਸ਼ਹੀਦ ਹਨ, ਜਿਨ੍ਹਾਂ ਨੇ ਕੌਮ ਖਾਤਰ ਸ਼ਹਾਦਤ ਪ੍ਰਾਪਤ ਕੀਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਸਿੰਘਾਂ ਵੱਲੋਂ ਕੌਮੀ ਜਜ਼ਬੇ ਖ਼ਾਤਰ ਦਿੱਤੀਆਂ ਸ਼ਹਾਦਤਾਂ ਨੂੰ ਕੌਮ ਹਮੇਸ਼ਾ ਸਜਦਾ ਕਰਦੀ ਹੈ। ਅਖੰਡ ਪਾਠ ਦੇ ਭੋਗ ਮੌਕੇ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਵਿੱਚੋਂ ਭਾਈ ਭੁਪਿੰਦਰ ਸਿੰਘ, ਬੀਬੀ ਕੁਲਵੰਤ ਕੌਰ, ਭਾਈ ਸਤਵੰਤ ਸਿੰਘ ਹਾਜ਼ਰ ਸਨ, ਜਿਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸਿਰੋਪਾਓ ਦਿੱਤੇ ਗਏ। ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸਕੱਤਰ ਪ੍ਰਤਾਪ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਮਲਕੀਤ ਸਿੰਘ, ਵਧੀਕ ਸਕੱਤਰ ਪ੍ਰੀਤਪਾਲ ਸਿੰਘ ਹਾਜ਼ਰ ਸਨ।

Advertisement

Advertisement