ਅਧਿਕਾਰੀਆਂ ਦੇ ਭਰੋਸੇ ਮਗਰੋਂ ਕੌਂਸਲਰਾਂ ਦਾ ਮਰਨ ਵਰਤ ਸਮਾਪਤ
01:36 PM Jun 04, 2023 IST
ਖਰੜ (ਸ਼ਸ਼ੀ ਪਾਲ ਜੈਨ): ਹਲਕਾ ਵਿਧਾਇਕ ਅਤੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦੇ ਪਿਤਾ ਜੋਧਾ ਸਿੰਘ ਮਾਨ ਅਤੇ ਖਰੜ ਨਗਰ ਕੌਂਸਲ ਦੇ ਕਾਰਜਸਾਧਕ ਅਫ਼ਸਰ ਗੁਰਦੀਪ ਸਿੰਘ ਦੇ ਮੰਗ ਸਬੰਧੀ ਕਾਰਵਾਈ ਤੁਰੰਤ ਸ਼ੁਰੂ ਕਰਨ ਦੇ ਭਰੋਸੇ ਮਗਰੋਂ ਨਗਰ ਕੌਂਸਲ ਦੇ ਦੋ ਮੈਂਬਰਾਂ ਰਾਜਬੀਰ ਸਿੰਘ ਰਾਜੀ ਅਤੇ ਸੋਹਣ ਸਿੰਘ ਛੱਜੂਮਾਜਰਾ ਵੱਲੋਂ ਬੀਤੇ ਦਿਨ ਤੋਂ ਸ਼ੁਰੂ ਕੀਤਾ ਗਿਆ ਮਰਨ ਵਰਤ ਅੱਜ ਸਮਾਪਤ ਕਰ ਦਿੱਤਾ ਗਿਆ। ਜ਼ਿਕਰਯੋਗ ਹੈ ਕਿ ਦੋਵੇਂ ਕੌਂਸਲਰ ਨਗਰ ਕੌਂਸਲ ਦੀ ਪ੍ਰਧਾਨ ‘ਤੇ ਮੰਗਾਂ ਨਾ ਮੰਨਣ ਅਤੇ ਸ਼ਹਿਰ ਵਾਸੀਆਂ ਦੀਆਂ ਮੁਸ਼ਕਲਾਂ ਵੱਲ ਧਿਆਨ ਨਾ ਦੇਣ ਦੇ ਦੋਸ਼ ਹੇਠ ਬੀਤੇ ਦਿਨ ਤੋਂ ਮਰਨ ਵਰਤ ‘ਤੇ ਬੈਠੇ ਸਨ। ਹਾਲਾਂਕਿ ਨਗਰ ਕੌਸਲ ਦੀ ਪ੍ਰਧਾਨ ਜਸਪ੍ਰੀਤ ਕੌਰ ਲੌਗੀਆਂ ਨੇ ਇੱਕ ਵੀਡੀਓ ਜਾਰੀ ਕਰਕੇ ਦੋਸ਼ਾਂ ਨੂੰ ਨਕਾਰਿਆ ਹੈ।
Advertisement
Advertisement
Advertisement