ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪ੍ਰਾਈਵੇਟ ਕੰਪਨੀ ਦੇ ਨੌਜਵਾਨ ਮੁਲਾਜ਼ਮ ਜੋੜੇ ਦੀ ਮੌਤ

07:23 AM Nov 20, 2024 IST

ਪੱਤਰ ਪ੍ਰੇਰਕ
ਐੱਸਏਐੱਸ ਨਗਰ (ਮੁਹਾਲੀ), 19 ਨਵੰਬਰ
ਮੁਹਾਲੀ ਵਿੱਚ ਨੌਜਵਾਨ ਜੋੜੇ ਦੀ ਭੇਤ-ਭਰੀ ਹਾਲਤ ਵਿੱਚ ਮੌਤ ਹੋ ਗਈ। ਪੁਲੀਸ ਵੱਲੋਂ ਇੱਥੋਂ ਦੇ ਫੇਜ਼-1 ਵਿੱਚ ਕਿਰਾਏ ਦੇ ਮਕਾਨ ’ਚੋਂ ਅਨਫ ਜਮਾਲ (30) ਵਾਸੀ ਸਹਾਰਨਪੁਰ (ਯੂਪੀ) ਅਤੇ ਨਿਧੀ (23) ਵਾਸੀ ਛਪਰਾ (ਬਿਹਾਰ) ਦੀਆਂ ਲਾਸ਼ਾਂ ਬਰਾਮਦ ਕੀਤੀਆਂ ਗਈਆਂ। ਇਹ ਦੋਵੇਂ ਇੱਕ ਪ੍ਰਾਈਵੇਟ ਕੰਪਨੀ ਵਿੱਚ ਨੌਕਰੀ ਕਰਦੇ ਸਨ ਅਤੇ ਉਹ ਕਾਫ਼ੀ ਸਮੇਂ ਤੋਂ ਮੁਹਾਲੀ ਵਿੱਚ ਰਹਿ ਰਹੇ ਸਨ। ਜਾਣਕਾਰੀ ਮੁਤਾਬਕ ਅਨਫ ਜਮਾਲ ਦੀ ਲਾਸ਼ ਛੱਤ ਵਾਲੇ ਪੱਖੇ ਦੀ ਹੁੱਕ ਨਾਲ ਲਟਕ ਰਹੀ ਸੀ ਜਦੋਂਕਿ ਲੜਕੀ ਦੀ ਲਾਸ਼ ਬੈੱਡ ’ਤੇ ਪਈ ਸੀ।
ਪੁਲੀਸ ਅਨੁਸਾਰ ਲੜਕੀ ਨਿਧੀ ਅੱਜ ਸਵੇਰੇ ਅਨਫ਼ ਜਮਾਲ ਨੂੰ ਮਿਲਣ ਆਈ ਸੀ ਪਰ ਕਾਫ਼ੀ ਸਮੇਂ ਤੱਕ ਕਮਰੇ ਤੋਂ ਬਾਹਰ ਨਹੀਂ ਆਈ। ਇਸ ਮਗਰੋਂ ਮਕਾਨ ਮਾਲਕ ਨੇ ਕਮਰੇ ਦਾ ਦਰਵਾਜ਼ਾ ਖੜਕਾਇਆ ਪਰ ਅੰਦਰੋਂ ਕਿਸੇ ਨੇ ਦਰਵਾਜ਼ਾ ਨਹੀਂ ਖੋਲ੍ਹਿਆਂ ਤਾਂ ਉਸ ਨੇ ਦਰਵਾਜ਼ਾ ਤੋੜ ਦਿੱਤਾ। ਉਸ ਨੇ ਲਾਸ਼ਾਂ ਦੇਖ ਕੇ ਪੁਲੀਸ ਨੂੰ ਇਤਲਾਹ ਦਿੱਤੀ। ਪੁਲੀਸ ਦੀ ਮੁੱਢਲੀ ਜਾਂਚ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਮਨੀਸ਼ ਨਾਂ ਦਾ ਵਿਅਕਤੀ ਕਾਫ਼ੀ ਸਮੇਂ ਤੋਂ ਨਿਧੀ ਨੂੰ ਤੰਗ-ਪ੍ਰੇਸ਼ਾਨ ਕਰ ਰਿਹਾ ਸੀ, ਜਿਸ ਕਾਰਨ ਅਨਫ਼ ਅਤੇ ਨਿਧੀ ਵਿਚਾਲੇ ਝਗੜਾ ਹੋ ਗਿਆ। ਇਸ ਦੌਰਾਨ ਦੋਵਾਂ ਦੀ ਮੌਤ ਹੋ ਗਈ। ਪੁਲੀਸ ਮਾਮਲੇ ਦੀ ਵੱਖ-ਵੱਖ ਪਹਿਲੂਆਂ ’ਤੇ ਜਾਂਚ ਕਰ ਰਹੀ ਹੈ। ਪੁਲੀਸ ਨੇ ਘਟਨਾ ਵਾਲੀ ਥਾਂ ਤੋਂ ਦੋਵਾਂ ਦੇ ਖ਼ੁਦਕੁਸ਼ੀ ਪੱਤਰ ਵੀ ਬਰਾਮਦ ਕੀਤੇ ਹਨ। ਇਸ ’ਤੇ ਮਨੀਸ਼ ਨਾਮ ਦੇ ਵਿਅਕਤੀ ਵੱਲੋਂ ਤੰਗ ਪ੍ਰੇਸ਼ਾਨ ਕਰਨ ਦੀ ਗੱਲ ਲਿਖੀ ਹੋਈ ਸੀ।
ਇਸ ਸਬੰਧੀ ਫੇਜ਼-1 ਥਾਣਾ ਦੇ ਐੱਸਐੱਚਓ ਜਗਦੀਪ ਸਿੰਘ ਨੇ ਦੱਸਿਆ ਕਿ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਵਿੱਚ ਭੇਜ ਦਿੱਤਾ ਹੈ।

Advertisement

Advertisement