For the best experience, open
https://m.punjabitribuneonline.com
on your mobile browser.
Advertisement

ਵਿਆਹੁਤਾ ਦੀ ਭੇਤ-ਭਰੀ ਹਾਲਤ ’ਚ ਮੌਤ

07:52 AM Mar 06, 2024 IST
ਵਿਆਹੁਤਾ ਦੀ ਭੇਤ ਭਰੀ ਹਾਲਤ ’ਚ ਮੌਤ
Advertisement

ਪੱਤਰ ਪ੍ਰੇਰਕ
ਮਾਨਸਾ, 5 ਮਾਰਚ
ਪਿੰਡ ਖਿਆਲਾ ਕਲਾਂ ਵਿੱਚ ਇੱਕ ਵਿਆਹੁਤਾ ਦੀ ਸ਼ੱਕੀ ਹਾਲਾਤ ਵਿੱਚ ਮੌਤ ਹੋ ਗਈ। ਪਿੰਡ ਖਿਆਲਾ ਕਲਾਂ ਵਾਸੀ ਸੰਦੀਪ ਸਿੰਘ ਦੀ ਵਿਆਹੁਤਾ ਮਨਪ੍ਰੀਤ ਕੌਰ (28) ਦੀ ਲਾਸ਼ ਆਪਣੇ ਹੀ ਘਰ ਵਿੱੱਚ ਲਟਕਦੀ ਮਿਲੀ। ਪੁਲੀਸ ਚੌਕੀ ਠੂਠਿਆਂਵਾਲੀ ਦੇ ਏਐਸਆਈ ਅਵਤਾਰ ਸਿੰਘ ਨੇ ਦੱਸਿਆ ਕਿ ਔਰਤ ਦੀ ਲਾਸ਼ ਨੂੰ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕਾ ਦਾ ਪਤੀ ਪੇਸ਼ੇ ਤੋਂ ਟਰੱਕ ਡਰਾਈਵਰ ਹੈ, ਜੋ ਇਨ੍ਹੀਂ ਦਿਨੀਂ ਬਾਹਰ ਹੈ ਅਤੇ ਉਸ ਦੇ ਆਉਣ ਤੋਂ ਬਾਅਦ ਹੀ ਪੁਲੀਸ ਕਾਰਵਾਈ ਕਰੇਗੀ। ਉਨ੍ਹਾਂ ਕਿਹਾ ਕਿ ਪੁਲੀਸ ਵੀ ਆਪਣੇ ਪੱਧਰ ’ਤੇ ਮਾਮਲੇ ਦੀ ਹਰ ਪਹਿਲੂ ਤੋਂ ਜਾਂਚ ਕਰ ਰਹੀ ਹੈ।

Advertisement

Advertisement
Advertisement
Author Image

sukhwinder singh

View all posts

Advertisement