ਵਿਆਹੁਤਾ ਦੀ ਭੇਤ-ਭਰੀ ਹਾਲਤ ’ਚ ਮੌਤ
09:01 AM Nov 08, 2024 IST
ਸੁਨਾਮ ਊਧਮ ਸਿੰਘ ਵਾਲਾ (ਪੱਤਰ ਪ੍ਰੇਰਕ): ਇੱਥੇ ਇੱਕ ਵਿਆਹੁਤਾ ਦੀ ਭੇਤ-ਭਰੀ ਹਾਲਤ ਵਿੱਚ ਮੌਤ ਹੋ ਗਈ ਹੈ। ਪੁਲੀਸ ਥਾਣਾ ਸ਼ਹਿਰੀ ਸੁਨਾਮ ਊਧਮ ਸਿੰਘ ਵਾਲਾ ਦੇ ਸਹਾਇਕ ਥਾਣੇਦਾਰ ਗੁਰਸੇਵਕ ਸਿੰਘ ਨੇ ਦੱਸਿਆ ਕਿ ਰਾਜਵਿੰਦਰ ਕੌਰ ਦਾ ਵਿਆਹ ਰਮਨਦੀਪ ਸਿੰਘ ਨਾਲ ਸਾਲ ਪਹਿਲਾਂ ਹੀ ਵਿਆਹ ਹੋਇਆ ਸੀ ਜਿਸ ਕੋਲ ਦੋ ਕੁ ਮਹੀਨੇ ਦਾ ਇੱਕ ਪੁੱਤਰ ਵੀ ਹੈ। ਉਹ ਘਰ ਵਿੱਚ ਇਕੱਲੀ ਸੀ ਕਿ ਅਚਾਨਕ ਡਿੱਗ ਗਈ ਜਿਸਨੂੰ ਨਿੱਜੀ ਹਸਪਤਾਲ ਦਾਖਲ ਕਰਵਾਇਆ ਗਿਆ ਜਿੱਥੇ ਡਾਕਟਰਾਂ ਵੱਲੋਂ ਉਸਦੀ ਹਾਲਤ ਨਾਜ਼ੁਕ ਦੇਖਦਿਆਂ ਪਟਿਆਲਾ ਰੈਫ਼ਰ ਕਰ ਦਿੱਤਾ, ਪਰ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਉਸ ਦੀ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਮੌਤ ਦੇ ਅਸਲ ਕਾਰਨਾਂ ਦਾ ਪਤਾ ਪੋਸਟਮਾਰਟਮ ਰਿਪੋਰਟ ਤੋਂ ਬਾਅਦ ਹੀ ਲੱਗੇਗਾ। ਪੁਲੀਸ ਵੱਲੋਂ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ। ਫਿਲਹਾਲ ਮ੍ਰਿਤਕਾ ਦੀ ਮਾਤਾ ਦੇ ਬਿਆਨਾਂ ’ਤੇ ਬੀਐੱਨਐੱਸ ਦੀ ਧਾਰਾ 194 ਤਹਿਤ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ।
Advertisement
Advertisement