ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਭੇਤ-ਭਰੀ ਹਾਲਤ ਵਿੱਚ ਵਿਆਹੁਤਾ ਦੀ ਮੌਤ

10:42 AM Jul 23, 2023 IST

ਰਾਮ ਗੋਪਾਲ ਰਾਏਕੋਟੀ/ ਸੰਤੋਖ ਗਿੱਲ
ਰਾਏਕੋਟ, 22 ਜੁਲਾਈ
ਇੱਥੋਂ ਦੇ ਗੁਰੂ ਨਾਨਕਪੁਰਾ ਮੁਹੱਲੇ ਵਿੱਚ ਵਿਆਹੁਤਾ ਦੀ ਭੇਤ-ਭਰੀ ਹਾਲਤ ਵਿੱਚ ਮੌਤ ਤੋਂ ਬਾਅਦ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਅਤੇ ਹੋਰ ਰਿਸ਼ਤੇਦਾਰਾਂ ਨੇ ਸਹੁਰੇ ਪਰਿਵਾਰ ਦੇ ਮਕਾਨ ਅਤੇ ਹੋਰ ਸਾਜੋ-ਸਮਾਨ ਦੀ ਭੰਨ੍ਹਤੋੜ ਸ਼ੁਰੂ ਕਰ ਦਿੱਤੀ। ਉਪ ਪੁਲੀਸ ਕਪਤਾਨ ਰਛਪਾਲ ਸਿੰਘ ਢੀਂਡਸਾ ਦੀ ਅਗਵਾਈ ਵਿੱਚ ਪਹੁੰਚੀ ਥਾਣਾ ਰਾਏਕੋਟ ਸ਼ਹਿਰੀ ਦੀ ਪੁਲੀਸ ਨੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੂੰ ਸਖ਼ਤ ਕਾਰਵਾਈ ਦਾ ਭਰੋਸਾ ਦੇ ਕੇ ਸ਼ਾਂਤ ਕੀਤਾ। ਥਾਣਾ ਸ਼ਹਿਰੀ ਦੇ ਮੁਖੀ ਇੰਸਪੈਕਟਰ ਦਵਿੰਦਰ ਸਿੰਘ ਅਨੁਸਾਰ ਮ੍ਰਿਤਕ ਸੁਖਦੀਪ ਕੌਰ ਦੇ ਭਰਾ ਕਰਨਵੀਰ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਕਿਰਪਾਲ ਸਿੰਘਵਾਲਾ (ਜ਼ਿਲ੍ਹਾ ਬਰਨਾਲਾ) ਦੇ ਬਿਆਨਾਂ ’ਤੇ ਮ੍ਰਿਤਕਾ ਦੇ ਪਤੀ, ਸੱਸ, ਜੇਠ ਅਤੇ ਜਠਾਣੀ ਖ਼ਿਲਾਫ਼ ਦਾਜ ਲਈ ਹੱਤਿਆ ਦੇ ਮਾਮਲੇ ਵਿੱਚ ਵੱਖ-ਵੱਖ ਧਰਾਵਾਂ ਤਹਿਤ ਕੇਸ ਦਰਜ ਕਰ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਥਾਣਾ ਰਾਏਕੋਟ ਸ਼ਹਿਰੀ ਦੇ ਮੁਖੀ ਇੰਸਪੈਕਟਰ ਦਵਿੰਦਰ ਸਿੰਘ ਅਨੁਸਾਰ ਮ੍ਰਿਤਕ ਦੇ ਭਰਾ ਕਰਨਵੀਰ ਸਿੰਘ ਨੇ ਪੁਲੀਸ ਕੋਲ ਦਰਜ ਕਰਵਾਏ ਬਿਆਨ ਵਿੱਚ ਕਿਹਾ ਕਿ ਸੁਖਦੀਪ ਕੌਰ ਦਾ ਵਿਆਹ ਪਿਛਲੇ ਸਾਲ 4 ਦਸੰਬਰ ਨੂੰ ਮੁਹੱਲਾ ਗੁਰੂ ਨਾਨਕਪੁਰਾ ਦੇ ਵਾਸੀ ਹਰਪਾਲ ਸਿੰਘ ਪੁੱਤਰ ਮੁਲਖ਼ ਸਿੰਘ ਨਾਲ ਹੋਇਆ ਸੀ, ਵਿਆਹ ਤੋਂ ਕੁਝ ਸਮੇਂ ਬਾਅਦ ਹੀ ਸਹੁਰਾ ਪਰਿਵਾਰ ਸੁਖਦੀਪ ਕੌਰ ਨੂੰ ਦਾਜ-ਦਹੇਜ ਲਈ ਤੰਗ ਪ੍ਰੇਸ਼ਾਨ ਕਰਨ ਲੱਗਿਆ ਸੀ। ਉਨ੍ਹਾਂ ਦੋਸ਼ ਲਾਇਆ ਕਿ ਅੱਜ ਸਵੇਰੇ 7 ਵਜੇ ਦੇ ਕਰੀਬ ਉਸ ਦੀ ਭੈਣ ਸੁਖਦੀਪ ਕੌਰ ਨੇ ਫ਼ੋਨ ਕਰ ਕੇ ਸਹੁਰੇ ਪਰਿਵਾਰ ਵੱਲੋਂ ਤੰਗ ਪ੍ਰੇਸ਼ਾਨ ਕਰਨ ਬਾਰੇ ਦੱਸਿਆ ਸੀ। ਥੋੜ੍ਹੇ ਸਮੇਂ ਬਾਅਦ ਹੀ ਸਹੁਰਾ ਪਰਿਵਾਰ ਨੇ ਸੁਖਦੀਪ ਕੌਰ ਵੱਲੋਂ ਫਾਹਾ ਲਾ ਕੇ ਖ਼ੁਦਕੁਸ਼ੀ ਕਰ ਲੈਣ ਬਾਰੇ ਸੂਚਨਾ ਦਿੱਤੀ।
ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਮ੍ਰਿਤਕ ਦੇ ਸਰੀਰ ’ਤੇ ਕੁੱਟਮਾਰ ਦੇ ਨਿਸ਼ਾਨ ਸਨ ਅਤੇ ਉਸ ਦੀ ਮੌਤ ਹੋ ਚੁੱਕੀ ਸੀ। ਉਨ੍ਹਾਂ ਸੁਖਦੀਪ ਕੌਰ ਦੀ ਮੌਤ ਲਈ ਪਤੀ ਹਰਪਾਲ ਸਿੰਘ, ਜੇਠ ਯਾਦਵਿੰਦਰ ਸਿੰਘ, ਸੱਸ ਹਰਪ੍ਰੀਤ ਕੌਰ ਅਤੇ ਜਠਾਣੀ ਕਿਰਨਾ ਨੂੰ ਦੋਸ਼ੀ ਠਹਿਰਾਇਆ ਹੈ। ਉਪ ਪੁਲੀਸ ਕਪਤਾਨ ਰਛਪਾਲ ਸਿੰਘ ਢੀਂਡਸਾ ਨੇ ਪਤੀ ਹਰਪਾਲ ਸਿੰਘ ਅਤੇ ਸੱਸ ਹਰਪ੍ਰੀਤ ਕੌਰ ਦੀ ਗ੍ਰਿਫ਼ਤਾਰੀ ਦੀ ਪੁਸ਼ਟੀ ਕੀਤੀ ਹੈ ਅਤੇ ਜੇਠ-ਜਠਾਣੀ ਦੀ ਭੂਮਿਕਾ ਬਾਰੇ ਜਾਂਚ ਦੀ ਗੱਲ ਆਖੀ ਹੈ। ਇੰਸਪੈਕਟਰ ਦਵਿੰਦਰ ਸਿੰਘ ਅਨੁਸਾਰ ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਗਈ ਹੈ।

Advertisement

Advertisement