ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਝਗੜੇ ਦੌਰਾਨ ਜ਼ਖ਼ਮੀ ਹੋਏ ਪਾਕਿ ਕੈਦੀ ਦੀ ਮੌਤ

08:17 AM Jul 02, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 1 ਜੁਲਾਈ
ਸਥਾਨਕ ਕੇਂਦਰੀ ਜੇਲ੍ਹ ਵਿੱਚ ਹੋਏ ਇੱਕ ਝਗੜੇ ਦੌਰਾਨ ਜ਼ਖ਼ਮੀ ਹੋਏ ਪਾਕਿਸਤਾਨੀ ਕੈਦੀ ਜ਼ਫਰ ਆਲਮ ਦੀ ਅੱਜ ਮੌਤ ਹੋ ਗਈ ਹੈ। ਉਹ ਆਪਣੀ ਸਜ਼ਾ ਪੂਰੀ ਕਰ ਚੁੱਕਿਆ ਸੀ ਅਤੇ ਵਾਪਸੀ ਦੀ ਉਡੀਕ ਵਿੱਚ ਸੀ। ਜੇਲ੍ਹ ਵਿੱਚ ਹੋਏ ਝਗੜੇ ਦੌਰਾਨ ਉਹ ਜ਼ਖ਼ਮੀ ਹੋ ਗਿਆ ਸੀ ਅਤੇ ਉਸ ਨੂੰ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਇਲਾਜ ਲਈ ਲਿਆਂਦਾ ਗਿਆ ਸੀ। ਇਸ ਘਟਨਾ ਦੀ ਪੁਸ਼ਟੀ ਵਧੀਕ ਡਿਪਟੀ ਕਮਿਸ਼ਨਰ ਡਾਕਟਰ ਦਰਪਨ ਆਹਲੂਵਾਲੀਆ ਨੇ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਾਕਿ ਕੈਦੀ ਜ਼ਫਰ ਆਲਮ ਅਤੇ ਇੱਕ ਹੋਰ ਕੈਦੀ ਸਾਹਿਬ ਸਿੰਘ ਵਿਚਾਲੇ ਬੀਤੇ ਦਿਨ ਝਗੜਾ ਹੋਇਆ ਸੀ, ਝਗੜੇ ਦੌਰਾਨ ਉਹ ਹੇਠਾਂ ਡਿੱਗ ਪਿਆ ਸੀ ਤੇ ਉਸ ਦੇ ਸਿਰ ’ਚ ਲੱਗੀ ਸੱਟ ਉਸ ਲਈ ਜਾਨਲੇਵਾ ਸਾਬਤ ਹੋ ਗਈ ਹੈ। ਪੁਲੀਸ ਨੇ ਇਸ ਮਾਮਲੇ ’ਚ ਕੇਸ ਦਰਜ ਕਰ ਲਿਆ ਹੈ।

Advertisement

Advertisement
Advertisement