ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਰੇਲਗੱਡੀ ਦੀ ਲਪੇਟ ਵਿੱਚ ਆ ਕੇ ਨੌਜਵਾਨ ਦੀ ਮੌਤ

10:49 AM Oct 11, 2024 IST

ਨਿੱਜੀ ਪੱਤਰ ਪ੍ਰੇਰਕ
ਖੰਨਾ, 10 ਅਕਤੂਬਰ
ਇਥੋਂ ਦੇ ਮਾਰਕਫੈਡ ਦੇ ਪਿੱਛੇ ਰੇਲਵੇ ਟਰੈਕ ’ਤੇ ਵਾਪਰੇ ਹਾਦਸੇ ਦੌਰਾਨ ਇੱਕ ਨੌਜਵਾਨ ਰੇਲਗੱਡੀ ਦੀ ਲਪੇਟ ਵਿੱਚ ਆ ਗਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਨੌਜਵਾਨ ਨੇ ਕੰਨਾਂ ਵਿੱਚ ਹੈਡਫੋਨ ਲਾਏ ਹੋਏ ਸਨ, ਜਿਸ ਕਾਰਨ ਉਸ ਨੂੰ ਹਾਰਨ ਸੁਣਾਈ ਨਹੀਂ ਦਿੱਤਾ। ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ ਹੈ ਤੇ ਲਾਸ਼ ਨੂੰ ਸ਼ਨਾਖਤ ਲਈ ਰੇਲਵੇ ਪੁਲੀਸ ਨੇ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ ਹੈ। ਮ੍ਰਿਤਕ ਕੋਲੋਂ ਮਿਲੇ ਮੋਬਾਈਲ ਫੋਨ ਤੋਂ ਪਰਿਵਾਰ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜੀਆਰਪੀ ਚੌਕੀ ਦੇ ਇੰਚਾਰਜ ਕੁਲਦੀਪ ਸਿੰਘ ਨੇ ਦੱਸਿਆ ਕਿ ਨੌਜਵਾਨ ਹੈਡਫੋਨ ਲਗਾ ਕੇ ਰੇਲਵੇ ਟਰੈਕ ਪਾਰ ਕਰ ਰਿਹਾ ਸੀ ਅਤੇ ਰੇਲ ਦਾ ਹਾਰਨ ਨਹੀਂ ਸੁਣ ਸਕਿਆ। ਉਨ੍ਹਾਂ ਕਿਹਾ ਕਿ ਮ੍ਰਿਤਕ ਦੇ ਪਰਿਵਾਰ ਨੂੰ ਸੰਪਰਕ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ।

Advertisement

Advertisement