ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਅਣਪਛਾਤੇ ਵਾਹਨ ਦੀ ਲਪੇਟ ’ਚ ਆ ਕੇ ਨੌਜਵਾਨ ਦੀ ਮੌਤ

08:47 AM Jun 23, 2024 IST

ਪੱਤਰ ਪ੍ਰੇਰਕ
ਜ਼ੀਰਾ, 22 ਜੂਨ
ਪਿੰਡ ਗੁਰਾਲੀ ਦੇ ਨੌਜਵਾਨ ਦੀ ਅਣਪਛਾਤੇ ਵਾਹਨ ਦੀ ਲਪੇਟ ਵਿਚ ਆ ਕੇ ਮੌਤ ਹੋ ਗਈ। ਸਿਵਲ ਹਸਪਤਾਲ ਜ਼ੀਰਾ ਵਿਚ ਜਗਜੀਤ ਸਿੰਘ ਵਾਸੀ ਪਿੰਡ ਗੁਰਾਲੀ ਨੇ ਦੱਸਿਆ ਕਿ ਉਸ ਦਾ ਭਰਾ ਮਲਕੀਤ ਸਿੰਘ (45) ਝੋਨਾ ਲਾਉਣ ਲਈ ਮਜ਼ਦੂਰਾਂ ਦਾ ਪਤਾ ਕਰਨ ਲਈ ਪਿੰਡ ਬੂਹ ਗੁੱਜਰਾਂ ਗਿਆ ਸੀ। ਇਸ ਦੌਰਾਨ ਫਤਿਹਗੜ੍ਹ ਪੰਜਤੂਰ ਜੋਗੇਵਾਲਾ ਮੇਨ ਰੋਡ ’ਤੇ ਤੇਜ਼ ਰਫਤਾਰ ਅਣਪਛਾਤੇ ਵਾਹਨ ਨਾਲ ਟਕਰਾਉਣ ਕਾਰਨ ਉਸ ਦੀ ਮੌਤ ਹੋ ਗਈ। ਵਾਹਨ ਚਾਲਕ ਮੌਕੇ ਤੋਂ ਫਰਾਰ ਹੋ ਗਿਆ ਜਦਕਿ ਵਾਹਨ ਦੀ ਨੰਬਰ ਪਲੇਟ ਘਟਨਾ ਸਥਾਨ ਤੋਂ ਡਿੱਗੀ ਮਿਲੀ। ਥਾਣਾ ਮਖੂ ਦੇ ਏਐੱਸਆਈ ਗੁਰਦੀਪ ਸਿੰਘ ਨੇ ਦੱਸਿਆ ਕਿ ਕੇਸ ਦਰਜ ਕਰਕੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ। ਪੋਸਟਮਾਰਟਮ ਉਪਰੰਤ ਮ੍ਰਿਤਕ ਦੀ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਗਈ।

Advertisement

Advertisement