ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਾਰ ਦੀ ਫੇਟ ਵੱਜਣ ਕਾਰਨ ਨੌਜਵਾਨ ਦੀ ਮੌਤ

08:32 AM Jun 22, 2024 IST

ਮੋਰਿੰਡਾ (ਪੱਤਰ ਪ੍ਰੇਰਕ): ਪਿੰਡ ਕਜੌਲੀ ਵਿੱਚ ਵਾਪਰੇ ਸੜਕ ਹਾਦਸੇ ’ਚ ਪਿੰਡ ਸੰਗਤਪੁਰਾ ਦੇ ਇੱਕ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ। ਮੋਰਿੰਡਾ ਸਿਟੀ ਪੁਲੀਸ ਦੇ ਏਐੱਸਆਈ ਬੂਟਾ ਸਿੰਘ ਨੇ ਦੱਸਿਆ ਕਿ ਸੌਦਾਗਰ ਸਿੰਘ ਵਾਸੀ ਪਿੰਡ ਸੰਗਤਪੁਰਾ ਨੇ ਪੁਲੀਸ ਨੂੰ ਲਿਖਵਾਏ ਬਿਆਨ ਵਿੱਚ ਦੱਸਿਆ ਕਿ ਉਸ ਦਾ ਛੋਟਾ ਲੜਕਾ ਗੁਰਮੀਤ ਸਿੰਘ ਮੋਟਰਸਾਈਕਲ ’ਤੇ ਪਿੰਡ ਸੰਧਾਰੀ ਮਾਜਰਾ ਨੂੰ ਗਿਆ ਸੀ। ਸ਼ਾਮ ਸੱਤ ਕੁ ਵਜੇ ਜਦੋਂ ਉਹ ਪਿੰਡ ਕਜੌਲੀ ਦੀ ਸੜਕ ’ਤੇ ਖੜ੍ਹਾ ਗੱਲਾਂ ਕਰਦਾ ਹੋਇਆ ਗੁਰਮੀਤ ਸਿੰਘ ਦੀ ਉਡੀਕ ਕਰ ਰਿਹਾ ਸੀ ਤਾਂ ਉਸ ਦੇ ਦੇਖਦੇ ਹੀ ਦੇਖਦੇ ਇੱਕ ਕਾਰ ਨੇ ਗੁਰਮੀਤ ਸਿੰਘ ਦੇ ਮੋਟਰਸਾਈਕਲ ਨੂੰ ਫੇਟ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਕਾਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਪੁਲੀਸ ਨੇ ਕੇ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Advertisement

Advertisement
Advertisement