ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਰੇਲ ਗੱਡੀ ਹੇਠ ਆਉਣ ਕਾਰਨ ਨੌਜਵਾਨ ਦੀ ਮੌਤ

06:53 AM Mar 29, 2024 IST

ਲਹਿਰਾਗਾਗਾ (ਪੱਤਰ ਪ੍ਰੇਰਕ): ਸਵਾਰੀ ਗੱਡੀ ਹੇਠ ਆਉਣ ਕਾਰਨ ਲੰਘੀ ਦੇਰ ਰਾਤ ਨੌਜਵਾਨ ਦੀ ਮੌਤ ਹੋ ਗਈ। ਰੇਲਵੇ ਪੁਲੀਸ ਅਨੁਸਾਰ ਮ੍ਰਿਤਕ ਨੌਜਵਾਨ ਦੀ ਪਛਾਣ ਜਗਤਾਰ ਸਿੰਘ (25) ਪੁੱਤਰ ਗੁਰਚਰਨ ਸਿੰਘ ਵਾਸੀ ਵਾਰਡ ਨੰਬਰ 8 ਚੈਨਪੁਰਾ ਬਸਤੀ ਲਹਿਰਾਗਾਗਾ ਵਜੋਂ ਹੋਈ ਹੈ। ਇਹ ਘਟਨਾ ਲਹਿਰਾਗਾਗਾ ਅਤੇ ਜਾਖਲ ਰੇਲਵੇ ਲਾਈਨ ਵਿਚਕਾਰ ਪੈਂਦੇ ਪਿੰਡ ਗੁਰਨੇ ਦੀ ਬੁਰਜੀ ਨੰਬਰ 113/7/8 ਨੇੜੇ ਵਾਪਰੀ ਹੈ। ਰੇਲਵੇ ਪੁਲੀਸ ਚੌਕੀ ਦੇ ਸਬ ਇੰਸਪੈਕਟਰ ਜਗਵਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਭਰਾ ਗੁਰਲਾਲ ਸਿੰਘ ਨੇ ਬਿਆਨ ਦਰਜ ਕਰਵਾਇਆ ਹੈ ਕਿ ਉਸ ਦਾ ਭਰਾ ਜਗਤਾਰ ਸਿੰਘ ਪਿਛਲੇ ਲੰਬੇ ਸਮੇਂ ਤੋਂ ਪ੍ਰੇਸ਼ਾਨ ਰਹਿੰਦਾ ਸੀ। ਰੇਲਵੇ ਪੁਲੀਸ ਨੇ ਧਾਰਾ 174 ਤਹਿਤ ਕਾਰਵਾਈ ਕੀਤੀ ਹੈ।

Advertisement

Advertisement
Advertisement