For the best experience, open
https://m.punjabitribuneonline.com
on your mobile browser.
Advertisement

ਰੇਲਗੱਡੀ ਹੇਠ ਆਉਣ ਕਾਰਨ ਨੌਜਵਾਨ ਦੀ ਮੌਤ

10:26 AM Apr 03, 2024 IST
ਰੇਲਗੱਡੀ ਹੇਠ ਆਉਣ ਕਾਰਨ ਨੌਜਵਾਨ ਦੀ ਮੌਤ
Advertisement

ਫਗਵਾੜਾ (ਪੱਤਰ ਪ੍ਰੇਰਕ): ਘਰ ਤੋਂ ਕੰਮ ਲਈ ਜਾ ਰਹੇ ਇੱਕ ਨੌਜਵਾਨ ਦੀ ਰੇਲਗੱਡੀ ਹੇਠ ਆਉਣ ਕਾਰਨ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਕੋਮਲ ਬਾਵਾ ਪੁੱਤਰ ਸ਼ਾਮ ਲਾਲ ਸ਼ਰਮਾ ਵਾਸੀ ਪ੍ਰੀਤ ਨਗਰ ਵਜੋਂ ਹੋਈ ਹੈ। ਰੇਲਵੇ ਚੌਕੀ ਦੇ ਥਾਣੇਦਾਰ ਨੇ ਦੱਸਿਆ ਕਿ ਪੁਲੀਸ ਨੂੰ ਅੱਜ ਰੇਲਵੇ ਸਟੇਸ਼ਨ ਮਾਸਟਰ ਪਾਸੋਂ ਸੂਚਨਾ ਮਿਲੀ ਸੀ, ਜਿਸ ’ਤੇ ਮੌਕੇ ’ਤੇ ਪੁੱਜ ਕੇ ਦੇਖਿਆ ਕਿ ਇੱਕ ਨੌਜਵਾਨ ਜੋ 04141 ਰੇਲਗੱਡੀ ਹੇਠਾਂ ਆ ਗਿਆ ਸੀ ਤੇ ਉਸਦੀ ਮੌਤ ਹੋ ਗਈ ਸੀ। ਮੌਕੇ ’ਤੇ ਮ੍ਰਿਤਕ ਦੇ ਵਾਰਸਾ ਨੇ ਪੁੱਜ ਕੇ ਲਾਸ਼ ਦੀ ਪਛਾਣ ਕੀਤੀ। ਉਨ੍ਹਾਂ ਦੱਸਿਆ ਕਿ ਕੋਮਲ ਜੋ ਕਿ ਵਿਸ਼ਾਲ ਮੈਗਾ ਮਾਰਟ ਵਿੱਚ ਨੌਕਰੀ ਕਰਦਾ ਸੀ ਤੇ ਅੱਜ ਘਰ ਤੋਂ ਕੰਮ ਲਈ ਨਿਕਲਿਆ ਸੀ ਤੇ ਜਦੋਂ ਉਨ੍ਹਾਂ ਨੂੰ ਵਿਸ਼ਾਲ ਮੈਗਾ ਮਾਰਟ ਦੇ ਮੈਨੇਜਰ ਨੇ ਫ਼ੋਨ ਕਰ ਕੇ ਉਸਦੇ ਨਾ ਪੁੱਜਣ ਬਾਰੇ ਪੁੱਛਿਆ ਤਾਂ ਉਨ੍ਹਾਂ ਉਸਦੀ ਭਾਲ ਕੀਤੀ। ਪੁਲੀਸ ਨੇ ਧਾਰਾ-174 ਤਹਿਤ ਕਾਰਵਾਈ ਕਰਕੇ ਲਾਸ਼ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਵਿੱਚ ਰਖਵਾ ਦਿੱਤੀ ਹੈ।

Advertisement

Advertisement
Author Image

sukhwinder singh

View all posts

Advertisement
Advertisement
×