For the best experience, open
https://m.punjabitribuneonline.com
on your mobile browser.
Advertisement

ਕਾਰ ਦਰੱਖ਼ਤ ਨਾਲ ਟਕਰਾਉਣ ਕਾਰਨ ਨੌਜਵਾਨ ਦੀ ਮੌਤ

07:23 AM Jun 22, 2024 IST
ਕਾਰ ਦਰੱਖ਼ਤ ਨਾਲ ਟਕਰਾਉਣ ਕਾਰਨ ਨੌਜਵਾਨ ਦੀ ਮੌਤ
ਹਾਦਸੇ ਵਿੱਚ ਨੁਕਸਾਨੀ ਕਾਰ।
Advertisement

ਪੱਤਰ ਪ੍ਰੇਰਕ/ਨਿੱਜੀ ਪੱਤਰ ਪ੍ਰੇਰਕ
ਸਮਾਣਾ, 21 ਜੂਨ
ਸਮਾਣਾ-ਪਾਤੜਾਂ ਸੜਕ ’ਤੇ ਕਾਰ ਦੇ ਦਰਖੱਤ ਨਾਲ ਟਕਰਾਉਣ ਕਾਰਨ ਕਾਰ ਸਵਾਰ ਨੌਜਵਾਨ ਦੀ ਮੌਤ ਹੋ ਗਈ ਅਤੇ ਕਾਰ ਚਾਲਕ ਗੰਭੀਰ ਜ਼ਖਮੀ ਹੋ ਗਿਆ। ਉਸ ਨੂੰ ਇਲਾਜ ਲਈ ਪਾਤੜਾਂ ਲਿਜਾਇਆ ਗਿਆ।
ਜਾਂਚ ਅਧਿਕਾਰੀ ਪਾਤੜਾਂ ਪੁਲੀਸ ਦੀ ਸਬ ਇੰਸਪੈਕਟਰ ਪਰਮਜੀਤ ਕੌਰ ਨੇ ਦੱਸਿਆ ਕਿ ਮ੍ਰਿਤਕ ਤੇਜਵੀਰ ਸਿੰਘ (19) ਦੇ ਪਿਤਾ ਪਰਮਿੰਦਰ ਸਿੰਘ ਵਾਸੀ ਦੇਸ਼ਮੁੱਖ ਕਲੋਨੀ ਨਾਭਾ ਵੱਲੋਂ ਪੁਲੀਸ ਨੂੰ ਦਰਜ ਕਰਵਾਏ ਬਿਆਨਾਂ ਅਨੁਸਾਰ ਉਸ ਦਾ ਪੁੱਤਰ ਆਪਣੇ ਦੋਸਤ ਪ੍ਰਭਪ੍ਰੀਤ ਸਿੰਘ ਨਾਲ ਉਸ ਦੀ ਕਾਰ ਵਿੱਚ ਸਵਾਰ ਹੋ ਕੇ ਪਾਤੜਾਂ ਤੋਂ ਨਾਭਾ ਆ ਰਹੇ ਸਨ। ਪਿੰਡ ਬੁਰੜ ਦੇ ਬੱਸ ਅੱਡਾ ਨੇੜੇ ਆਵਾਰਾ ਪਸ਼ੂ ਅੱਗੇ ਆ ਜਾਣ ਨਾਲ ਚਾਲਕ ਆਪਣਾ ਸੰਤੁਲਨ ਖੋ ਬੈਠਾ ਅਤੇ ਕਾਰ ਸੜਕ ਕਿਨਾਰੇ ਖੜ੍ਹੇ ਦਰਖੱਤ ਨਾਲ ਜਾ ਟਕਰਾਈ। ਇਸ ਹਾਦਸੇ ’ਚ ਤੇਜਵੀਰ ਸਿੰਘ ਦੀ ਮੌਕੇ ’ਤੇ ਮੌਤ ਹੋ ਗਈ। ਅਧਿਕਾਰੀ ਅਨੁਸਾਰ ਪਰਮਿੰਦਰ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਪੁਲੀਸ ਨੇ ਧਾਰਾ 174 ਤਹਿਤ ਕਾਰਵਾਈ ਕਰਦਿਆਂ ਪੋਸਟ ਮਾਰਟਮ ਮਗਰੋਂ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ।

Advertisement

ਸੜਕ ਹਾਦਸੇ ’ਚ ਸਾਈਕਲ ਸਵਾਰ ਦੀ ਮੌਤ

ਲਹਿਰਾਗਾਗਾ (ਪੱਤਰ ਪ੍ਰੇਰਕ): ਲਹਿਰਾਗਾਗਾ ਤੋਂ ਜਾਖਲ ਮੁੱਖ ਮਾਰਗ ’ਤੇ ਪਿੰਡ ਚੋਟੀਆ ਵਿੱਚ ਸਾਈਕਲ ਸਵਾਰ ਦੀ ਟਰੈਕਟਰ ਟਰਾਲੀ ਦੀ ਫੇਟ ਲੱਗਣ ਕਾਰਨ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਮੁਤਾਬਿਕ ਕਰਨੈਲ ਸਿੰਘ ਵਾਸੀ ਚੋਟੀਆਂ ਸਾਈਕਲ ’ਤੇ ਸਵੇਰੇ ਖੇਤਾਂ ਵੱਲ ਜਾ ਰਿਹਾ ਸੀ ਅਤੇ ਪਿੱਛੋਂ ਆ ਰਹੇ ਟਰੈਕਟਰ-ਟਰਾਲੀ ਨੇ ਉਸ ਨੂੰ ਫੇਟ ਮਾਰ ਦਿੱਤੀ ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ। ਉਹ ਜ਼ਖ਼ਮਾਂ ਦੀ ਤਾਬ ਨਾ ਝੱਲਦਾ ਹੋਇਆ ਮੌਕੇ ’ਤੇ ਹੀ ਦਮ ਤੋੜ ਗਿਆ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਪੁਲੀਸ ਚੌਕੀ ਚੋਟੀਆਂ ਦੇ ਇੰਚਾਰਜ ਹਰਿੰਦਰ ਸਿੰਘ ਮੌਕੇ ’ਤੇ ਪਹੁੰਚ ਗਏ। ਉਨ੍ਹਾਂ ਘਟਨਾ ਸਥਾਨ ਦਾ ਜਾਇਜ਼ਾ ਲਿਆ ਅਤੇ ਮ੍ਰਿਤਕ ਦੇਹ ਨੂੰ ਕਬਜ਼ੇ ਵਿਚ ਲੈ ਕੇ 174 ਦੀ ਕਾਰਵਾਈ ਕੀਤੀ ਗਈ ਅਤੇ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ। ਮ੍ਰਿਤਕ ਦੀ ਪਛਾਣ ਕਰਨੈਲ ਸਿੰਘ ਪੁੱਤਰ ਵਿਸਾਖਾ ਸਿੰਘ (55) ਵਾਸੀ ਚੋਟੀਆਂ ਵਜੋਂ ਹੋਈ।

Advertisement
Author Image

sukhwinder singh

View all posts

Advertisement
Advertisement
×