ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸ਼ੱਕੀ ਹਾਲਤ ਵਿਚ ਈਸਾਪੁਰ ਦੇ ਨੌਜਵਾਨ ਦੀ ਮੌਤ

11:13 AM Oct 14, 2024 IST
ਗੁਰਸੇਵਕ ਸਿੰਘ

ਪੱਤਰ ਪ੍ਰੇਰਕ
ਮਾਛੀਵਾੜਾ, 13 ਅਕਤੂਬਰ
ਨੇੜਲੇ ਪਿੰਡ ਮੰਡ ਈਸਾਪੁਰ ਦੇ ਨੌਜਵਾਨ ਗੁਰਸੇਵਕ ਸਿੰਘ (23) ਦੀ ਸ਼ੱਕੀ ਹਾਲਾਤਾਂ ਵਿਚ ਮੌਤ ਹੋ ਗਈ। ਦਾਦਾ ਸ਼ੀਸ਼ਮ ਸਿੰਘ ਨੇ ਦੱਸਿਆ ਕਿ ਪੁੱਤਰ ਦੀ ਮੌਤ ਤੋਂ ਬਾਅਦ ਉਸ ਨੇ ਹੀ ਗੁਰਸੇਵਕ ਦਾ ਪਾਲਣ-ਪੋਸ਼ਣ ਕੀਤਾ ਹੈ। ਸ਼ੀਸ਼ਮ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਗੁਰਸੇਵਕ ਨੇ ਰੋਟੀ ਖਾਧੀ ਤੇ ਆਪਣੇ ਕਮਰੇ ਵਿੱਚ ਚਲਾ ਗਿਆ। ਅੱਧੀ ਰਾਤ ਉਨ੍ਹਾਂ ਦੇਖਿਆ ਕਿ ਗੁਰਸੇਵਕ ਆਪਣੇ ਬਿਸਤਰੇ ’ਤੇ ਅੱਧ ਲੇਟਿਆ ਪਿਆ ਸੀ ਤੇ ਉਸ ਦੀ ਹਾਲਤ ਠੀਕ ਨਹੀਂ ਸੀ ਲੱਗ ਰਹੀ। ਗੁਰਸੇਵਕ ਨੂੰ ਨੇੜਲੇ ਪਿੰਡ ਦੇ ਡਾਕਟਰ ਕੋਲ ਲੈ ਕੇ ਗਏ ਪਰ ਰਾਹ ਵਿੱਚ ਹੀ ਉਸ ਦੀ ਮੌਤ ਹੋ ਗਈ। ਸ਼ੀਸ਼ਮ ਸਿੰਘ ਨੇ ਕਿਹਾ ਕਿ ਉਸ ਦਾ ਪੋਤਾ ਨਸ਼ੇ ਕਰਨ ਦਾ ਆਦੀ ਸੀ ਤੇ ਉਸ ਨੇ ਬਹੁਤ ਵਾਰ ਗੁਰਸੇਵਕ ਨੂੰ ਨਸ਼ੇ ਕਰਨ ਤੋਂ ਵਰਜਿਆ ਵੀ ਸੀ। ਦਾਦੇ ਮੁਤਾਬਕ ਰਾਤ ਗੁਰਸੇਵਕ ਦੇ ਬਿਸਤਰੇ ਕੋਲੋਂ ਇੱਕ ਸਰਿੰਜ ਵੀ ਬਰਾਮਦ ਹੋਈ। ਮਾਛੀਵਾੜਾ ਪੁਲੀਸ ਵੱਲੋਂ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਪੋਸਟ ਮਾਰਟਮ ਲਈ ਭੇਜ ਦਿੱਤਾ ਗਿਆ ਹੈ। ਇਸ ਸਬੰਧੀ ਥਾਣਾ ਮੁਖੀ ਪਵਿੱਤਰ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਲਾਸ਼ ਨੂੰ ਪੋਸਟ ਮਾਰਟਮ ਲਈ ਭਿਜਵਾ ਦਿੱਤਾ ਹੈ ਅਤੇ ਇਸ ਦੀ ਮਾਤਾ ਜੋ ਪੁਲੀਸ ਕਰਮਚਾਰੀ ਹੈ, ਉਸ ਨੂੰ ਇਸ ਸਬੰਧੀ ਸੂਚਿਤ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮ੍ਰਿਤਕ ਦੀ ਮਾਤਾ ਜੋ ਪੁਲੀਸ ਡਿਊਟੀ ’ਤੇ ਗਈ ਹੋਈ ਹੈ ਉਹ ਭਲਕੇ ਆਵੇਗੀ ਅਤੇ ਉਸ ਦੇ ਬਿਆਨ ਦਰਜ ਕਰਨ ਤੋਂ ਬਾਅਦ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਥਾਣਾ ਮੁਖੀ ਨੇ ਕਿਹਾ ਮ੍ਰਿਤਕ ਲੜਕੇ ਦੀ ਮਾਤਾ ਨੇ ਦੱਸਿਆ ਕਿ ਉਸ ਦਾ ਪੁੱਤ ਨਸ਼ੇ ਨਹੀਂ ਕਰਦਾ। ਥਾਣਾ ਮੁਖੀ ਨੇ ਕਿਹਾ ਕਿ ਪੋਸਟ ਮਾਰਟਮ ਰਿਪੋਰਟ ਤੋਂ ਬਾਅਦ ਹੀ ਪਤਾ ਲੱਗੇਗਾ ਕਿ ਮੌਤ ਨਸ਼ੇ ਕਾਰਨ ਹੋਈ ਹੈ ਜਾਂ ਕੋਈ ਹੋਰ ਕਾਰਨ ਹੈ।

Advertisement

ਤਿੰਨ ਮੁਲਜ਼ਮ ਲੱਖਾਂ ਰੁਪਏ ਦੀ ਹੈਰੋਇਨ ਸਣੇ ਗ੍ਰਿਫ਼ਤਾਰ

ਲੁਧਿਆਣਾ (ਨਿੱਜੀ ਪੱਤਰ ਪ੍ਰੇਰਕ): ਥਾਣਾ ਡਿਵੀਜ਼ਨ ਨੰਬਰ 5 ਦੀ ਪੁਲੀਸ ਨੇ ਤਿੰਨ ਮੁਲਜ਼ਮਾਂ ਨੂੰ 280 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸ ਹੈਰੋਇਨ ਦਾ ਮੁੱਲ ਬਾਜ਼ਾਰ ਵਿੱਚ ਲੱਖਾਂ ਰੁਪਏ ਦੱਸਿਆ ਜਾ ਰਿਹਾ ਹੈ। ਥਾਣੇਦਾਰ ਸੋਹਣ ਲਾਲ ਨੇ ਦੱਸਿਆ ਕਿ ਪੁਲੀਸ ਪਾਰਟੀ ਗਸ਼ਤ ਸਬੰਧੀ ਕੋਚਰ ਮਾਰਕੀਟ ਚੌਕ ਤੋਂ ਮਿੱਡਾ ਚੌਕ ਨੂੰ ਜਾ ਰਹੀ ਸੀ, ਤਾਂ ਹਲਕੇ ਦੇ ਸਾਬਕਾ ਕੌਂਸਲਰ ਦੇ ਦਫ਼ਤਰ ਸਾਹਮਣੇ ਸੱਜੇ ਪਾਸੇ ਬੰਦ ਮਾਰਕੀਟ ਵਾਲੇ ਪਾਸੇ ਤਿੰਨ ਨੌਜਵਾਨ ਚਾਹਤ ਵਾਸੀ ਸ਼ਹੀਦ ਭਗਤ ਸਿੰਘ ਨਗਰ, ਰੋਹਿਤ ਕੁਮਾਰ ਵਾਸੀ ਜਵਾਹਰ ਨਗਰ ਕੈਪ ਅਤੇ ਦੀਪਕ ਕੁਮਾਰ ਵਾਸੀ ਮੁਹੱਲਾ ਲੇਬਰ ਕਲੋਨੀ ਖੜ੍ਹੇ ਸਨ। ਉਨਾਂ ਨੂੰ ਸ਼ੱਕ ਦੀ ਬਿਨਾਅ ਤੇ ਕਾਬੂ ਕਰਕੇ ਤਲਾਸ਼ੀ ਲਈ ਗਈ ਤਾਂ ਉਨ੍ਹਾਂ ਕੋਲੋਂ ਹੈਰੋਇਨ ਬਰਾਮਦ ਹੋਈ।

Advertisement
Advertisement