ਮਹੱਦੀਪੁਰਾ ਦੇ ਨੌਜਵਾਨ ਦੀ ਕੈਨੇਡਾ ਵਿੱਚ ਮੌਤ
07:30 AM Apr 17, 2024 IST
Advertisement
ਪੱਤਰ ਪ੍ਰੇਰਕ
ਚੇਤਨਪੁਰਾ, 16 ਅਪਰੈਲ
ਇੱਥੋਂ ਨੇੜਲੇ ਪਿੰਡ ਮਹੱਦੀਪੁਰਾ ਦੇ ਨੌਜਵਾਨ ਦੀ ਕੈਨੇਡਾ ਦੇ ਸਰੀ ਸ਼ਹਿਰ ਵਿੱਚ ਸੜਕ ਹਾਦਸੇ ’ਚ ਮੌਤ ਹੋ ਗਈ। ਉਹ ਮਹੀਨਾ ਪਹਿਲਾਂ ਹੀ ਪੜ੍ਹਾਈ ਕਰਨ ਕੈਨੇਡਾ ਗਿਆ ਸੀ। ਮ੍ਰਿਤਕ ਦੀ ਪਛਾਣ ਗੁਰਸਾਹਿਬ ਸਿੰਘ (23) ਵਜੋਂ ਹੋਈ ਹੈ। ਗੁਰਸਾਹਿਬ ਦੇ ਪਿਤਾ ਪਲਵਿੰਦਰ ਸਿੰਘ ਬਾਠ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਕਰੀਬ 1 ਮਹੀਨਾ ਪਹਿਲਾਂ ਪੜ੍ਹਾਈ ਕਰਨ ਲਈ ਕੈਨੇਡਾ ਗਿਆ ਸੀ। 13 ਅਪਰੈਲ ਨੂੰ ਜਦੋਂ ਉਹ ਪੈਦਲ ਘਰ ਵੱਲ ਜਾ ਰਿਹਾ ਸੀ ਤਾਂ ਤਿੰਨ ਗੱਡੀਆਂ ਆਪਸ ਵਿੱਚ ਟਕਰਾ ਗਈਆਂ। ਇਨ੍ਹਾਂ ’ਚੋਂ ਇੱਕ ਗੱਡੀ ਉਸ ਦੇ ਉੱਪਰ ਆ ਡਿੱਗੀ ਜਿਸ ਕਾਰਨ ਉਸ ਦੀ ਮੌਤ ਹੋ ਗਈ। ਉਨ੍ਹਾਂ ਕੇਂਦਰ ਤੇ ਪੰਜਾਬ ਸਰਕਾਰ ਤੋਂ ਗੁਰਸਾਹਿਬ ਦੀ ਲਾਸ਼ ਭਾਰਤ ਲਿਆਉਣ ਵਿੱਚ ਉਨ੍ਹਾਂ ਦੀ ਮਦਦ ਕਰਨ ਦੀ ਮੰਗ ਕੀਤੀ ਹੈ।
Advertisement
Advertisement
Advertisement