ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਡਾਲਾ ਬਾਂਗਰ ਦੇ ਨੌਜਵਾਨ ਦੀ ਫਿਲਪਾਈਨ ’ਚ ਮੌਤ

08:42 AM Oct 18, 2024 IST

ਦਲਬੀਰ ਸਿੰਘ ਸੱਖੋਵਾਲੀਆ
ਡੇਰਾ ਬਾਬਾ ਨਾਨਕ, 17 ਅਕਤੂਬਰ
ਇੱਥੋਂ ਦੇ ਕਸਬਾ ਵਡਾਲਾ ਬਾਂਗਰ ਦੇ ਜਗਦੀਪ ਸਿੰਘ (32) ਦੀ ਫਿਲਪਾਈਨ ਵਿੱਚ ਮੌਤ ਹੋ ਗਈ। ਉਹ ਕਰੀਬ ਸੱਤ ਸਾਲ ਪਹਿਲਾਂ ਰੋਜ਼ੀ-ਰੋਟੀ ਲਈ ਵਿਦੇਸ਼ ਗਿਆ ਸੀ। ਜਗਦੀਪ ਪੰਜਾਬ ਪੁਲੀਸ ਦੇ ਏਐੱਸਆਈ ਰਣਧੀਰ ਸਿੰਘ ਦਾ ਪੁੱਤਰ ਹੈ। ਜਗਦੀਪ ਸਿੰਘ ਦੇ ਪਰਿਵਾਰ ਵਿੱਚ ਪਿੱਛੇ ਦੋ ਬੱਚੇ, ਪਤਨੀ ਅਤੇ ਮਾਂ-ਬਾਪ ਹਨ। ਰਣਧੀਰ ਸਿੰਘ ਨੇ ਦੱਸਿਆ ਕਿ ਕਰੀਬ ਚਾਰ ਦਿਨ ਪਹਿਲਾਂ ਜਗਦੀਪ ਦੇ ਕੰਨ ਵਿੱਚ ਜ਼ਖ਼ਮ ਹੋ ਗਿਆ ਸੀ, ਜਿਸ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਸੀ। ਇਸ ਦੌਰਾਨ ਲਾਗ ਲੱਗਣ ਕਾਰਨ ਬੀਤੇ ਦਿਨ ਜਗਦੀਪ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਜਗਦੀਪ ਦੀਆਂ ਅੰਤਿਮ ਰਸਮਾਂ ਫਿਲਪਾਈਨ ’ਚ ਕਰ ਦਿੱਤੀਆਂ ਗਈਆਂ ਹਨ।

Advertisement

Advertisement