ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨੌਜਵਾਨ ਦੀ ਨਸ਼ਾ ਛੁਡਾਊ ਕੇਂਦਰ ’ਚ ਭੇਤ-ਭਰੀ ਹਾਲਤ ਵਿੱਚ ਮੌਤ

08:56 AM Sep 12, 2024 IST

ਮੁਕੰਦ ਸਿੰਘ ਚੀਮਾ
ਸੰਦੌੜ, 11 ਸਤੰਬਰ
ਥਾਣਾ ਸੰਦੌੜ ਅਧੀਨ ਪਿੰਡ ਮਹੋਲੀ ਕਲਾਂ ਵਿੱਚ ਇਕ ਖੇਤ ਵਿੱਚ ਬਣੇ ਨਸ਼ਾ ਛੁਡਾਊ ਕੇਂਦਰ ਵਿੱਚ ਨੌਜਵਾਨ ਦੀ ਭੇਤਭਰੀ ਮੌਤ ਹੋ ਗਈ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਰਮਨਦੀਪ ਸਿੰਘ ਵਾਸੀ ਗੁਆਰਾ ਵਜੋਂ ਹੋਈ ਹੈ। ਸੰਦੌੜ ਪੁਲੀਸ ਨੇ ਕੇਂਦਰ ਦੇ ਸੰਚਾਲਕ ਸੁਖਵਿੰਦਰ ਸਿੰਘ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਮ੍ਰਿਤਕ ਨੌਜਵਾਨ ਦੇ ਪਰਿਵਾਰ ਨੇ ਦੋਸ਼ ਲਗਾਇਆ ਹੈ ਕਿ ਕੇਂਦਰ ਚਲਾ ਰਹੇ ਪ੍ਰਬੰਧਕਾਂ ਨੇ ਉਨ੍ਹਾਂ ਦੇ ਲੜਕੇ ’ਤੇ ਤਸ਼ੱਦਦ ਕਰ ਕੇ ਉਸ ਨੂੰ ਮਾਰਿਆ ਹੈ। ਮ੍ਰਿਤਕ ਨੌਜਵਾਨ ਦੇ ਸਰੀਰ ’ਤੇ ਸੱਟਾਂ ਦੇ ਨਿਸ਼ਾਨ ਸਨ। ਮ੍ਰਿਤਕ ਦੀ ਭੈਣ ਹਰਦੀਪ ਕੌਰ ਵੱਲੋਂ ਪੁਲੀਸ ਨੂੰ ਲਿਖਵਾਏ ਬਿਆਨਾਂ ਅਨੁਸਾਰ ਉਸ ਦੇ ਭਰਾ ਰਮਨਦੀਪ ਨੂੰ ਪਿੰਡ ਰਾਜੇਵਾਲ (ਸਮਰਾਲਾ) ਦੇ ਨਸ਼ਾ ਛੁਡਾਊ ਕੇਂਦਰ ਵਿੱਚ 5 ਸਤੰਬਰ 2024 ਨੂੰ ਭਰਤੀ ਕਰਵਾਇਆ ਗਿਆ ਸੀ ਪਰ ਨਸ਼ਾ ਛੁਡਾਊ ਕੇਂਦਰ ਦੇ ਸੰਚਾਲਕ ਸੁਖਵਿੰਦਰ ਸਿੰਘ ਨੇ ਉਨ੍ਹਾਂ ਦੇ ਪਰਿਵਾਰ ਨੂੰ ਬਿਨਾਂ ਕਿਸੇ ਇਤਲਾਹ ਦਿੱਤੇ ਰਮਨਦੀਪ ਸਿੰਘ ਨੂੰ ਪਿੰਡ ਮਹੋਲੀ ਕਲਾਂ ਦੇ ਖੇਤ ਵਿੱਚ ਬਣੇ ਘਰ ਰੂਪੀ ਨਸ਼ਾ ਛਡਾਊ ਕੇਂਦਰ ਵਿੱਚ ਭੇਜ ਦਿੱਤਾ। 8 ਸਤੰਬਰ ਨੂੰ ਕੇਂਦਰ ਦੇ ਸੰਚਾਲਕ ਸੁਖਵਿੰਦਰ ਸਿੰਘ ਨੇ ਪਰਿਵਾਰ ਨੂੰ ਇਤਲਾਹ ਦਿੱਤੀ ਕਿ ਰਮਨਦੀਪ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਉਧਰ ਥਾਣਾ ਸੰਦੌੜ ਦੇ ਐੱਸਐੱਚਓ ਇੰਸਪੈਕਟਰ ਯਾਦਵਿੰਦਰ ਸਿੰਘ ਨੇ ਦੱਸਿਆ ਕਿ ਕੇਂਦਰ ਚਾਲਕ ਸੁਖਵਿੰਦਰ ਸਿੰਘ ਵਾਸੀ ਸਹਾਰਨਮਾਜਰਾ ਦੇ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ।

Advertisement

Advertisement