ਨੌਜਵਾਨ ਦੀ ਭੇਤ-ਭਰੀ ਹਾਲਤ ’ਚ ਮੌਤ
06:59 AM Jun 23, 2024 IST
Advertisement
ਜ਼ੀਰਕਪੁਰ: ਬਲਟਾਣਾ ਖੇਤਰ ’ਚ ਸਥਿਤ ਇਕ ਮਠਿਆਈ ਦੀ ਦੁਕਾਨ ’ਤੇ ਕੰਮ ਕਰਦੇ ਸਰਵਨ ਨਾਂ ਦੇ ਨੌਜਵਾਨ ਦੀ ਬੀਤੀ ਰਾਤ ਮੌਤ ਹੋ ਗਈ। ਮੁੱਢਲੀ ਜਾਂਚ ’ਚ ਸਾਹਮਣੇ ਆਇਆ ਕਿ ਨੌਜਵਾਨ ਦੇ ਡਿੱਗਣ ਕਾਰਨ ਉਸ ਦੀ ਮੌਤ ਹੋਈ ਹੈ। ਇਸ ਮਗਰੋਂ ਸਰਵਨ ਦੇ ਪਰਿਵਾਰਕ ਮੈਂਬਰਾਂ ਨੇ ਕਤਲ ਦਾ ਦੋਸ਼ ਲਾਉਂਦਿਆਂ ਚੰਡੀਗੜ੍ਹ ਸਵੀਟਸ ਅੱਗੇ ਹੰਗਾਮਾ ਕੀਤਾ। ਬਲਟਾਣਾ ਵਾਸੀ ਰਾਮ ਦਾਸ ਨੇ ਦੱਸਿਆ ਕਿ ਉਸ ਦਾ ਲੜਕਾ ਸਰਵਨ ਬੀਤੇ 10 ਸਾਲ ਤੋਂ ਚੰਡੀਗੜ੍ਹ ਸਵੀਟਸ ’ਤੇ ਕੰਮ ਕਰਦਾ ਸੀ। ਵੀਰਵਾਰ ਰਾਤ ਉਸ ਦੇ ਲੜਕੇ ਦੀ ਮੌਤ ਹੋਣ ਦੇ ਬਾਵਜੂਦ ਪਰਿਵਾਰ ਨੂੰ ਸੂਚਿਤ ਨਹੀਂ ਕੀਤਾ ਗਿਆ। ਦੁਕਾਨ ਦੇ ਮਾਲਕ ਵਿਜੈ ਗੋਇਲ ਨੇ ਦੱਸਿਆ ਕਿ ਬੀਤੀ ਰਾਤ ਸਰਵਨ ਨੇ ਚੀਕ ਮਾਰੀ ਤੇ ਪਿੱਛੇ ਨੂੰ ਡਿੱਗ ਗਿਆ ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। -ਨਿੱਜੀ ਪੱਤਰ ਪ੍ਰੇਰਕ
Advertisement
Advertisement
Advertisement