ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਨੌਜਵਾਨ ਦੀ ਭੇਤ-ਭਰੀ ਹਾਲਤ ’ਚ ਮੌਤ

09:16 AM Jun 30, 2024 IST

ਪੱਤਰ ਪ੍ਰੇਰਕ
ਮਾਨਸਾ, 29 ਜੂਨ
ਇੱਥੋਂ ਨੇੜਲੇ ਪਿੰਡ ਦੂਲੋਵਾਲ ਵਿੱਚ ਇੱਕ ਮਜ਼ਦੂਰ ਸੂਬਾ ਸਿੰਘ (35) ਦੀ ਭੇਤ-ਭਰੀ ਹਾਲਤ ’ਚ ਮੌਤ ਹੋ ਗਈ ਹੈ। ਉਹ ਆਪਣੇ ਪਿੱਛੇ ਪਤਨੀ ਤੇ ਤਿੰਨ ਬੱਚੇ ਛੱਡ ਗਿਆ ਹੈ। ਦੱਸਿਆ ਗਿਆ ਹੈ ਕਿ ਉਹ ਨਸ਼ੇ ਕਰਨ ਦਾ ਆਦੀ ਸੀ, ਜਿਸ ਕਾਰਨ ਘਰ ਵਿੱਚ ਕਲੇਸ਼ ਰਹਿੰਦਾ ਸੀ। ਭਾਵੇਂ ਪੁਲੀਸ ਨੂੰ ਲਿਖਾਏ ਬਿਆਨਾਂ ਅਨੁਸਾਰ ਸੂਬਾ ਸਿੰਘ ਦੀ ਮੌਤ ਨਸ਼ੀਲੇ ਕੈਪਸੂਲ ਖਾਣ ਨਾਲ ਹੋਈ ਦੱਸੀ ਜਾਂਦੀ ਹੈ, ਪਰ ਪੁਲੀਸ ਵੱਲੋਂ ਇਸ ਮਾਮਲੇ ਵਿੱਚ ਧਾਰਾ 304 ਏ, 120 ਬੀ ਤਹਿਤ ਮਾਮਲਾ ਦਰਜ ਕਰ ਲਿਆ ਗਿਆ।
ਥਾਣਾ ਸਦਰ ਮਾਨਸਾ ਦੇ ਪੁਲੀਸ ਅਧਿਕਾਰੀ ਦਲਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਲਾਸ਼ ਦਾ ਪੋਸਟਮਾਰਟਮ ਅੱਜ ਨਹੀਂ ਹੋ ਸਕਿਆ ਹੈ ਅਤੇ ਭਲਕੇ ਪੋਸਟਮਾਰਟਮ ਤੋਂ ਬਾਅਦ ਮੌਤ ਦੇ ਅਸਲ ਕਾਰਨਾਂ ਦਾ ਪਤਾ ਲੱਗ ਸਕੇਗਾ। ਉਨ੍ਹਾਂ ਕਿਹਾ ਕਿ ਪਿੰਡ ਵਿੱਚ ਨਸ਼ੀਲੇ ਕੈਪਸੂਲ ਵਿਕਣ ਬਾਰੇ ਵੀ ਲੋਕਾਂ ਵੱਲੋਂ ਕਈ ਧਿਰਾਂ ’ਤੇ ਦੋਸ਼ ਲਾਏ ਗਏ ਹਨ। ਉੱਧਰ, ਮਾਨਸਾ ਇਲਾਕੇ ਵਿੱਚ ਨਸ਼ਿਆਂ ਖ਼ਿਲਾਫ਼ ਮੁਹਿੰਮ ਚਲਾਉਣ ਵਾਲੇ ਪਰਮਿੰਦਰ ਸਿੰਘ ਝੋਟਾ, ਜਗਸੀਰ ਸਿੰਘ ਸੀਰਾ ਨੇ ਪਿੰਡ ਵਿੱਚ ਪਹੁੰਚ ਕੇ ਮਾਮਲੇ ਦੀ ਪੜਤਾਲ ਕਰਨ ਤੋਂ ਬਾਅਦ ਦੱਸਿਆ ਕਿ ਸੂਬਾ ਸਿੰਘ ਸਿਗਨੇਚਰ ਕੈਪਸੂਲ ਖਾਣ ਦਾ ਆਦੀ ਸੀ ਅਤੇ ਇਸ ਨੂੰ ਰੋਕਣ ਲਈ ਉਨ੍ਹਾਂ ਵੱਲੋਂ ਕਈ ਕਦਮ ਚੁੱਕੇ ਗਏ ਸਨ, ਪਰ ਇਸ ’ਤੇ ਕੋਈ ਸਖ਼ਤੀ ਨਹੀਂ ਹੋ ਰਹੀ ਸੀ।

Advertisement

Advertisement
Advertisement