ਨੌਜਵਾਨ ਦੀ ਭੇਤ-ਭਰੀ ਹਾਲਤ ’ਚ ਮੌਤ
07:53 AM Oct 17, 2024 IST
Advertisement
ਪੱਤਰ ਪ੍ਰੇਰਕ
ਤਪਾ ਮੰਡੀ, 16 ਅਕਤੂਬਰ
ਇੱਥੋਂ ਦੇ ਪਿੰਡ ਦਰਾਜ ਦੇ ਨੌਜਵਾਨ ਮਨਪ੍ਰੀਤ ਸਿੰਘ (23) ਦੀ ਭੇਤਭਰੀ ਮੌਤ ਹੋ ਗਈ। ਮ੍ਰਿਤਕ ਦੇ ਪਿਤਾ ਗੁਰਜੰਟ ਸਿੰਘ ਨੇ ਦੱਸਿਆ ਕਿ ਮਨਪ੍ਰੀਤ ਆਪਣੀਆਂ ਦੋ ਭੈਣਾਂ ਦਾ ਇਕਲੌਤਾ ਭਰਾ ਸੀ।
ਉਸ ਦਾ ਪੁੱਤਰ ਬਠਿੰਡਾ ਤੋਂ ਅੱਖਾਂ ਦੀ ਦਵਾਈ ਲੈਣ ਗਿਆ ਸੀ ਪਰ ਘਰ ਨਹੀਂ ਪਰਤਿਆ। ਘਰ ਵਾਲਿਆਂ ਨੇ ਉਸ ਦੀ ਕਾਫ਼ੀ ਭਾਲ ਕੀਤੀ ਪਰ ਕੋਈ ਥਹੁ ਪਤਾ ਨਹੀਂ ਲੱਗਾ। ਸਵੇਰ ਸਮੇਂ ਪਤਾ ਲੱਗਿਆ ਕਿ ਉਸ ਦੀ ਲਾਸ਼ ਪਿੰਡ ਕਮਾਲੂ ਦੇ ਖੇਤ ਦੇ ਸ਼ੈਲਰ ਦੀ ਕੰਧ ਲਾਗੇ ਪਈ ਹੈ। ਤਪਾ ਪੁਲੀਸ ਨੂੰ ਇਤਲਾਹ ਦਿੱਤੀ ਗਈ। ਪੁਲੀਸ ਨੇ ਲਾਸ਼ ਕਬਜ਼ੇ ’ਚ ਲੈ ਕੇ ਮ੍ਰਿਤਕ ਦੇ ਪਿਤਾ ਗੁਰਜੰਟ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਕੇਸ ਦਰਜ ਕਰ ਲਿਆ ਹੈ।
ਗੁਰਜੰਟ ਸਿੰਘ ਨੇ ਤਫ਼ਤੀਸ਼ੀ ਅਫਸਰ ਜਸਵੀਰ ਸਿੰਘ ਨੂੰ ਦੱਸਿਆ ਕਿ ਉਸ ਦਾ ਪੁੱਤਰ ਨਸ਼ੇ ਕਰਨ ਦਾ ਆਦੀ ਸੀ ਤੇ ਉਸ ਦੀ ਮੌਤ ਨਸ਼ੇ ਦੀ ਓਵਰਡੋਜ਼ ਨਾਲ ਹੋਈ ਲੱਗਦੀ ਹੈ।
Advertisement
Advertisement
Advertisement