ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨੌਜਵਾਨ ਦੀ ਭੇਤ-ਭਰੀ ਹਾਲਤ ’ਚ ਮੌਤ

07:14 AM Nov 20, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 19 ਨਵੰਬਰ
ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਹੋਸਟਲ ਵਿੱਚ ਨੌਜਵਾਨ ਦੀ ਭੇਤ-ਭਰੀ ਹਾਲਤ ਵਿੱਚ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਵਿਕਾਸ (ਹਿਮਾਚਲ ਪ੍ਰਦੇਸ਼) ਵਜੋਂ ਹੋਈ ਹੈ। ਚੰਡੀਗੜ੍ਹ ਪੁਲੀਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਵਿਕਾਸ ਲੰਘੀ ਸ਼ਾਮ ਆਪਣੇ ਦੋਸਤ ਨੂੰ ਮਿਲਣ ਲਈ ਯੂਨੀਵਰਸਿਟੀ ਵਿੱਚ ਆਇਆ ਸੀ, ਜੋ ਰਾਤ ਨੂੰ ਉੱਥੇ ਹੀ ਰਹਿ ਗਿਆ। ਉਸ ਦੇ ਦੋਸਤਾਂ ਨੇ ਸਵੇਰੇ ਉਠਾਉਣ ਦੀ ਕੋਸ਼ਿਸ਼ ਕੀਤੀ ਪਰ ਉਹ ਉੱਠਿਆ ਨਾ ਤਾਂ ਤੁਰੰਤ ਸੈਕਟਰ-16 ਹਸਪਤਾਲ ਲਿਜਾਇਆ ਗਿਆ। ਹਸਪਤਾਲ ਵਿੱਚ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ ਹੈ। ਚੰਡੀਗੜ੍ਹ ਪੁਲੀਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲੀਸ ਵੱਲੋਂ ਕਮਰੇ ਵਿੱਚ ਰਹਿਣ ਵਾਲੇ ਦੋ ਨੌਜਵਾਨਾਂ ਤੋਂ ਪੁੱਛਗਿਛ ਕੀਤੀ ਜਾ ਰਹੀ ਹੈ। ਪੁਲੀਸ ਵੱਲੋਂ ਹੋਸਟਲ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੇਖੀ ਜਾ ਰਹੀ ਹੈ।

Advertisement

Advertisement