ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸ਼ੱਕੀ ਹਾਲਤ ਵਿੱਚ ਨੌਜਵਾਨ ਦੀ ਮੌਤ

09:46 AM May 29, 2024 IST

ਪੱਤਰ ਪ੍ਰੇਰਕ
ਬਠਿੰਡਾ, 28 ਮਈ
ਇੱਥੇ ਇੱਕ ਹੋਟਲ ’ਚ ਰੁਕੇ ਨੌਜਵਾਨ ਦੀ ਸ਼ੱਕੀ ਹਾਲਤ ’ਚ ਮੌਤ ਹੋ ਗਈ। ਹੋਟਲ ਸੰਚਾਲਕਾਂ ਨੇ ਦੱਸਿਆ ਕਿ ਬੀਤੀ ਸ਼ਾਮ ਅਨੁਜ ਕੁਮਾਰ (30) ਹੋਟਲ ਦੇ ਇੱਕ ਕਮਰੇ ਵਿੱਚ ਰੁਕਿਆ ਸੀ। ਮੰਗਲਵਰ ਸਵੇਰੇ ਜਦੋਂ ਕਾਫ਼ੀ ਦੇਰ ਤੱਕ ਉਸ ਨੇ ਕਮਰੇ ਦਾ ਦਰਵਾਜ਼ਾ ਨਾ ਖੋਲ੍ਹਿਆ ਤਾਂ ਹੋਟਲ ਸਟਾਫ ਨੇ ਦਰਵਾਜ਼ਾ ਖੜਕਾਇਆ ਪਰ ਅੰਦਰੋਂ ਕੋਈ ਜਵਾਬ ਨਹੀਂ ਆਇਆ। ਉਨ੍ਹਾਂ ਦੱਸਿਆ ਕਿ ਮਾਮਲਾ ਸ਼ੱਕੀ ਲਗਦਾ ਹੋਣ ’ਤੇ ਹੋਟਲ ਮਾਲਕ ਨੇ ਇਸ ਦੀ ਸੂਚਨਾ ਸਿਵਲ ਲਾਈਨ ਪੁਲੀਸ ਨੂੰ ਦਿੱਤੀ। ਪ੍ਰਬੰਧਕਾਂ ਨੇ ਜਦੋਂ ਪੁਲੀਸ ਦੀ ਹਾਜ਼ਰੀ ਵਿੱਚ ਦਰਵਾਜ਼ਾ ਤੋੜਿਆ ਤਾਂ ਬੈੱਡ ’ਤੇ ਨੌਜਵਾਨ ਦੀ ਲਾਸ਼ ਪਈ ਸੀ। ਇਸ ਦੀ ਸੂਚਨਾ ਮਿਲਦਿਆਂ ਹੀਯੂਥ ਵੈੱਲਫੇਅਰ ਸੁਸਾਇਟੀ ਬਠਿੰਡਾ ਦੇ ਵਾਲੰਟੀਅਰ ਐਂਬੂਲੈਂਸ ਮੌਕੇ ’ਤੇ ਪਹੁੰਚੇ ਅੇ ਪੁਲੀਸ ਨੇ ਮੁੱਢਲੀ ਕਾਰਵਾਈ ਤੋਂ ਬਾਅਦ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਪਹੁੰਚਾਇਆ। ਪੁਲੀਸ ਮੌਤ ਦੇ ਕਾਰਨਾਂ ਦਾ ਪਤਾ ਲਗਾ ਰਹੀ ਹੈ।

Advertisement

Advertisement