ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਦੋ ਮਹੀਨੇ ਪਹਿਲਾਂ ਕੈਨੇਡਾ ਗਈ ਮੁਟਿਆਰ ਦੀ ਮੌਤ

08:16 AM Jul 07, 2024 IST

ਜੋਗਿੰਦਰ ਸਿੰਘ ਮਾਨ
ਮਾਨਸਾ, 6 ਜੁਲਾਈ
ਨੇੜਲੇ ਪਿੰਡ ਬਰ੍ਹੇ ਦੀ ਦੋ ਮਹੀਨੇ ਪਹਿਲਾਂ ਕੈਨੇਡਾ ਗਈ ਲੜਕੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਪਰਿਵਾਰ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਦੀ ਧੀ ਦੀ ਲਾਸ਼ ਨੂੰ ਭਾਰਤ ਲਿਆਂਦਾ ਜਾਵੇ। ਜਾਣਕਾਰੀ ਅਨੁਸਾਰ ਪਿੰਡ ਬਰ੍ਹੇ ਦੇ ਕਿਸਾਨ ਮਿੱਠੂ ਸਿੰਘ ਨੇ ਜ਼ਮੀਨ ਵੇਚ ਕੇ ਆਪਣੀ ਧੀ ਬੇਅੰਤ ਕੌਰ (25) ਨੂੰ 31 ਮਾਰਚ ਨੂੰ ਕੈਨੇਡਾ ਭੇਜਿਆ ਸੀ ਜਿੱਥੇ ਉਸ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਕਿਸਾਨ ਮਿੱਠੂ ਸਿੰਘ ਦਾ ਕਹਿਣਾ ਹੈ ਕਿ ਉਹ 2 ਏਕੜ ਜ਼ਮੀਨ ਦਾ ਮਾਲਕ ਸੀ। ਇਕ ਏਕੜ ਜ਼ਮੀਨ ਵੇਚ ਕੇ ਉਸ ਨੇ ਆਪਣੀ ਧੀ ਨੂੰ ਕੈਨੇਡਾ ਭੇਜਿਆ ਸੀ। ਉਸਦਾ ਕਹਿਣਾ ਹੈ ਕਿ ਧੀ ਦੀ ਲਾਸ਼ ਨੂੰ ਭਾਰਤ ਲਿਆਉਣ ਲਈ ਕਰੀਬ 25 ਲੱਖ ਰੁਪਏ ਖਰਚ ਆਉਣਗੇ ਪਰ ਉਨ੍ਹਾਂ ਕੋਲ ਇੰਨੇ ਪੈਸੇ ਨਹੀਂ ਹਨ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਤੇ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਦੀ ਧੀ ਦੀ ਲਾਸ਼ ਨੂੰ ਕੈਨੇਡਾ ਤੋਂ ਭਾਰਤ ਲਿਆਉਣ ਦਾ ਪ੍ਰਬੰਧ ਕੀਤਾ ਜਾਵੇ।

Advertisement

Advertisement