ਰੇਲਗੱਡੀ ਦੀ ਫੇਟ ਵੱਜਣ ਕਾਰਨ ਬਜ਼ੁਰਗ ਦੀ ਮੌਤ
06:44 AM Sep 12, 2024 IST
ਪੱਤਰ ਪ੍ਰੇਰਕ
ਜਲੰਧਰ, 11 ਸਤੰਬਰ
ਰੇਲ ਗੱਡੀ ਦੀ ਲਪੇਟ ’ਚ ਆਉਣ ਨਾਲ ਬਜ਼ੁਰਗ ਦੀ ਮੌਤ ਹੋ ਗਈ। ਮੁੱਢਲੀ ਜਾਂਚ ਵਿੱਚ ਇਹ ਖੁਦਕੁਸ਼ੀ ਦਾ ਮਾਮਲਾ ਜਾਪ ਰਿਹਾ ਹੈ। ਜਲੰਧਰ ਜੀਆਰਪੀ ਥਾਣਾ ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ। ਅਜੇ ਤੱਕ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ ਹੈ। ਘਟਨਾ ਵਾਲੀ ਥਾਂ ਤੋਂ ਨਾ ਤਾਂ ਕੋਈ ਦਸਤਾਵੇਜ਼ ਅਤੇ ਨਾ ਹੀ ਕੋਈ ਪਛਾਣ ਪੱਤਰ ਮਿਲਿਆ ਹੈ। ਪੁਲੀਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲੀਸ ਨੇ ਮ੍ਰਿਤਕ ਦੀ ਫੋਟੋ ਪੂਰੇ ਇਲਾਕੇ ’ਚ ਭੇਜ ਦਿੱਤੀ ਹੈ। ਪੁਲੀਸ ਜਾਂਚ ਤੋਂ ਬਾਅਦ ਅਗਲੀ ਕਾਰਵਾਈ ਕਰੇਗੀ। ਏਐੱਸਆਈ ਹੀਰਾ ਸਿੰਘ ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਮਾਮਲਾ ਖ਼ੁਦਕੁਸ਼ੀ ਮੰਨਿਆ ਜਾ ਰਿਹਾ ਹੈ। ਬਿਰਧ ਦਾ ਰੇਲਵੇ ਲਾਈਨ ਨੇੜੇ ਖੜ੍ਹਾ ਸਕੂਟਰ ਬਰਾਮਦ ਕਰ ਲਿਆ ਗਿਆ ਹੈ। ਉਨ੍ਹਾਂ ਲਾਸ਼ ਨੂੰ ਸ਼ਨਾਖਤ ਲਈ 72 ਘੰਟਿਆਂ ਲਈ ਸਿਵਲ ਹਸਪਤਾਲ ਦੀ ਮੋਰਚਰੀ ’ਚ ਰਖਵਾਇਆ।
Advertisement
Advertisement