ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਭੇਤ-ਭਰੀ ਹਾਲਤ ’ਚ ਡਰਾਈਵਰ ਦੀ ਮੌਤ

08:01 AM Aug 04, 2023 IST

ਪੱਤਰ ਪ੍ਰੇਰਕ
ਰਤੀਆ, 3 ਅਗਸਤ
ਨਜ਼ਦੀਕੀ ਪਿੰਡ ਨਾਗਪੁਰ ਦੇ ਬੱਸ ਸਟੈਂਡ ’ਤੇ ਇਕ ਨੌਜਵਾਨ ਦੀ ਬਾਂਹ ਦੀ ਨਾੜ ਕੱਟਣ ਕਾਰਨ ਸ਼ੱਕੀ ਹਾਲਤਾਂ ਵਿੱਚ ਮੌਤ ਹੋ ਗਈ ਹੈ। ਹਾਲਾਂਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਪਿੰਡ ਦੇ ਕੁੱਝ ਵਿਅਕਤੀਆਂ ’ਤੇ ਕੁੱਟਮਾਰ ਕਰਨ ਦੇ ਦੋਸ਼ ਲਗਾਏ ਹਨ। ਮ੍ਰਿਤਕ ਦੀ ਪਛਾਣ ਜਗਦੀਸ਼ ਚੰਦਰ ਵਜੋਂ ਹੋਈ ਹੈ। ਮ੍ਰਿਤਕ ਦੇ ਭਰਾ ਈਸ਼ਵਰ ਚੰਦ ਨੇ ਦੱਸਿਆ ਕਿ ਉਸ ਦਾ ਭਰਾ ਪਿੰਡ ਵਿੱਚ ਟਾਟਾ ਐੱਸ ਗੱਡੀ ਚਲਾਉਂਦਾ ਸੀ।
ਦੇਰ ਸ਼ਾਮ ਉਨ੍ਹਾਂ ਨੂੰ ਪਤਾ ਚੱਲਿਆ ਸੀ ਕਿ ਪਿੰਡ ਦੇ 3 ਵਿਅਕਤੀਆਂ ਨੇ ਉਸ ਦੇ ਭਰਾ ਜਗਦੀਸ਼ ਚੰਦਰ ਨਾਲ ਕੁੱਟਮਾਰ ਕੀਤੀ ਸੀ ਅਤੇ ਇਸ ਉਪਰੰਤ ਉਸ ਦੀ ਸ਼ੱਕੀ ਹਾਲਤ ਵਿੱਚ ਮੌਤ ਹੋ ਗਈ ਸੀ। ਉਨ੍ਹਾਂ ਦੋਸ਼ ਲਗਾਇਆ ਕਿ ਜਿਨ੍ਹਾਂ ਵਿਅਕਤੀਆਂ ਨੇ ਕੁੱਟਮਾਰ ਕੀਤੀ ਹੈ ਉਨ੍ਹਾਂ ਨੇ ਹੀ ਇਸ ਘਟਨਾ ਨੂੰ ਅੰਜਾਮ ਦਿੱਤਾ ਹੈ। ਇਸ ਲਈ ਪੁਲੀਸ ਨੂੰ ਪਹਿਲਾਂ ਸੀਸੀਟੀਵੀ ਦੀ ਫੁਟੇਜ ਚੈੱਕ ਕਰਨੀ ਚਾਹੀਦੀ ਹੈ। ਉਸ ਉਪਰੰਤ ਹੀ ਉਹ ਪੋਸਟਮਾਰਟਮ ਦੀ ਕਾਰਵਾਈ ਕਰਵਾਉਣਗੇ। ਦੂਜੇ ਪਾਸੇ ਪਿੰਡ ਦੇ ਸੂਤਰਾਂ ਦਾ ਕਹਿਣਾ ਹੈ ਕਿ ਜਗਦੀਸ਼ ਚੰਦਰ ਸ਼ਰਾਬ ਦੇ ਨਸ਼ੇ ਵਿੱਚ ਸੀ, ਝਗੜੇ ਉਪਰੰਤ ਉਸ ਨੇ ਖੁਦ ਹੀ ਆਪਣੀ ਬਾਂਹ ਦੀ ਨਾੜ ਕੱਟ ਲਈ ਅਤੇ ਕਾਫੀ ਦੇਰ ਤੱਕ ਸ਼ਰਾਬ ਦੇ ਨਸ਼ੇ ਵਿੱਚ ਹੀ ਉਹ ਉਥੇ ਪਿਆ ਰਿਹਾ। ਪੁਲੀਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਕਰਵਾਉਣ ਲਈ ਰਤੀਆ ਦੇ ਸਿਵਲ ਹਸਪਤਾਲ ਦੇ ਮੋਰਚਰੀ ਹਾਲ ਵਿੱਚ ਰਖਵਾ ਦਿੱਤਾ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਮਾਮਲਾ ਸ਼ੱਕੀ ਮੰਨਿਆ ਜਾ ਰਿਹਾ ਹੈ, ਇਸ ਲਈ ਪਹਿਲਾਂ ਘਟਨਾ ਸਥਾਨ ਤੇ ਲੱਗੇ ਸੀਸੀਟੀਵੀ ਦੀ ਜਾਂਚ ਪੜਤਾਲ ਕੀਤੀ ਜਾਵੇਗੀ ਅਤੇ ਇਸ ਤੋਂ ਬਾਅਦ ਪਰਿਵਾਰ ਦੇ ਲੋਕ ਜੋ ਬਿਆਨ ਦੇਣਗੇ, ਉਸੇ ਦੇ ਅਧਾਰ ’ਤੇ ਪਾਰਦਰਸ਼ਤਾ ਨਾਲ ਕਾਰਵਾਈ ਕੀਤੀ ਜਾਵੇਗੀ।

Advertisement

Advertisement