For the best experience, open
https://m.punjabitribuneonline.com
on your mobile browser.
Advertisement

ਵਿਦਿਆਰਥਣ ਦੀ ਮੌਤ

10:25 AM Oct 22, 2024 IST
ਵਿਦਿਆਰਥਣ ਦੀ ਮੌਤ
Advertisement

ਨਿੱਜੀ ਪੱਤਰ ਪ੍ਰੇਰਕ
ਸੁਨਾਮ ਊਧਮ ਸਿੰਘ ਵਾਲਾ, 21 ਅਕਤੂਬਰ
ਇੱਥੋਂ ਨੇੜਲੇ ਪਿੰਡ ਬਖਸ਼ੀਵਾਲਾ ਵਿੱਚ ਪੰਦਰਾਂ ਕੁ ਸਾਲ ਦੀ ਸਕੂਲੀ ਵਿਦਿਆਰਥਣ ਦੀ ਭੇਤ-ਭਰੀ ਹਾਲਤ ਵਿਚ ਮੌਤ ਹੋ ਗਈ ਹੈ। ਪੁਲੀਸ ਥਾਣਾ ਚੀਮਾ ਦੇ ਸਹਾਇਕ ਥਾਣੇਦਾਰ ਹਰਮੇਸ਼ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਦੁਪਹਿਰੇ ਇਤਲਾਹ ਮਿਲੀ ਸੀ ਕਿ ਪਿੰਡ ਬਖਸ਼ੀਵਾਲਾ ਦੀ ਸੱਤਵੀਂ ਜਮਾਤ ਦੀ ਵਿਦਿਆਰਥਣ ਗਗਨ ਗੋਰਾ (15) ਪੁੱਤਰੀ ਪਾਲਾ ਸਿੰਘ ਅੱਜ ਸਵੇਰੇ ਉੱਠੀ ਹੀ ਨਹੀਂ। ਪਰਿਵਾਰ ਨੇ ਜਦੋਂ ਦੇਖਿਆ ਤਾਂ ਉਸ ਦੀ ਮੌਤ ਹੋ ਚੁੱਕੀ ਸੀ। ਉਨ੍ਹਾਂ ਕਿਹਾ ਮੌਤ ਦੇ ਕਾਰਨਾਂ ਬਾਰੇ ਅਜੇ ਤੱਕ ਕੁਝ ਪਤਾ ਨਹੀਂ ਲੱਗ ਸਕਿਆ। ਪੁਲੀਸ ਵਲੋਂ ਲਾਸ਼ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਸੁਨਾਮ ਵਿੱਚ ਭੇਜ ਦਿੱਤੀ ਗਈ ਹੈ। ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਲੜਕੀ ਦੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਲੱਗੇਗਾ।

Advertisement

Advertisement
Advertisement
Author Image

Advertisement