For the best experience, open
https://m.punjabitribuneonline.com
on your mobile browser.
Advertisement

ਦੋ ਨੌਜਵਾਨਾਂ ਦੀ ਨਸ਼ੇ ਨਾਲ ਮੌਤ ਨੇ ਪਿੰਡ ਭਲੂਰ ਨੂੰ ਝੰਜੋੜਿਆ

07:55 AM Jun 11, 2024 IST
ਦੋ ਨੌਜਵਾਨਾਂ ਦੀ ਨਸ਼ੇ ਨਾਲ ਮੌਤ ਨੇ ਪਿੰਡ ਭਲੂਰ ਨੂੰ ਝੰਜੋੜਿਆ
ਪਿੰਡ ਭਲੂਰ ਵਿੱਚ ਜਾਣਕਾਰੀ ਦਿੰਦੇ ਹੋਏ ਲਾਲਜੀਤ ਸਿੰਘ ਦੇ ਮਾਪੇ।
Advertisement

ਮਹਿੰਦਰ ਸਿੰਘ ਰੱਤੀਆਂ
ਮੋਗਾ, 10 ਜੂਨ
ਪੰਜਾਬ ’ਚ ਹਜ਼ਾਰਾਂ ਘਰਾਂ ਦੇ ਚਿਰਾਗ ਨਸ਼ਿਆਂ ਕਾਰਨ ਮੌਤ ਦੇ ਮੂੰਹ ਜਾ ਪਏ ਹਨ। ਸਮਾਜਿਕ ਬਦਨਾਮੀ ਕਾਰਨ ਕਈ ਮਾਪੇ ਨਸ਼ਿਆਂ ਨਾਲ ਮੌਤਾਂ ਹੋਣ ਦਾ ਖੁਲਾਸਾ ਨਹੀਂ ਕਰਦੇ। ਪਿੰਡ ਭਲੂਰ ਵਿੱਚ ਕਬੱਡੀ ਖਿਡਾਰੀ ਲਾਲਜੀਤ ਸਿੰਘ ਲਾਲਾ (37) ਅਤੇ ਮਨੀ (25) ਦੀ ਨਸ਼ਿਆਂ ਕਾਰਨ ਮੌਤ ਹੋ ਗਈ ਸੀ ਜਿਸ ਦਾ ਅਸਰ ਪਿੰਡ ਉੱਤੇ ਸਪਸ਼ਟ ਦਿਖ ਰਿਹਾ ਹੈ। ਦੋਵਾਂ ਨੌਜਵਾਨਾਂ ਦੀ ਦੋ ਦਿਨ ਦੇ ਫ਼ਰਕ ਨਾਲ ਹੋਈ ਮੌਤ ਨੇ ਪਿੰਡ ਵਾਸੀਆਂ ਨੂੰ ਹੀ ਨਹੀਂ ਸਮਾਜ ਦੇ ਹਰ ਵਰਗ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਪਿੰਡ ਵਿਚ ਹਰ ਪਾਸੇ ਚਿੱਟੇ ਦੀਆਂ ਗੱਲਾਂ ਹੋ ਰਹੀਆਂ ਹਨ ਕਿ ਪਿੰਡ ਦੇ ਕਈ ਨੌਜਵਾਨਾਂ ਨੂੰ ਚਿੱਟਾ ਖਾ ਗਿਆ ਹੈ। ਕਬੱਡੀ ਖਿਡਾਰੀ ਲਾਲਾ ਸਿੰਘ ਦੇ ਪਿਤਾ ਨੇ ਕਿਹਾ ਕਿ ਨੌਜਵਾਨ ਪੁੱਤਰ ਦੀ ਮੌਤ ਕਾਰਨ ਉਹ ਹਰ ਪੱਖੋਂ ਲਾਚਾਰ ਹੋ ਗਿਆ ਹੈ। ਪਿੰਡ ਦੇ ਲੋਕਾਂ ਮੁਤਾਬਕ ਇੱਕ ਨੌਜਵਾਨ ਉੱਤੇ ਨਸ਼ਾ ਇਸ ਕਦਰ ਭਾਰੂ ਸੀ ਕਿ ਉਸ ਨੇ ਆਪਣੇ ਘਰ ਦਾ ਸਾਰਾ ਸਮਾਨ ਵੇਚ ਦਿੱਤਾ। ਪਿੰਡ ਭਲੂਰ ਦੇ ਲੋਕਾਂ ਮੁਤਾਬਕ ਨਸ਼ਿਆਂ ਕਾਰਨ ਇਹ ਕੋਈ ਪਹਿਲੀ ਮੌਤ ਨਹੀਂ ਹੋਈ। ਪਿਛਲੇ ਕੁਝ ਮਹੀਨਿਆਂ ਵਿਚ ਹੀ 10 ਤੋਂ 12 ਨੌਜਵਾਨਾਂ ਦੀ ਮੌਤ ਹੋ ਚੁੱਕੀ ਹੈ। ਥਾਣਾ ਸਮਾਲਸਰ ਮੁਖੀ ਦਿਲਬਾਗ ਸਿੰਘ ਬਰਾੜ ਨੇ ਕਿਹਾ ਕਿ ਮ੍ਰਿਤਕ ਨੌਜਵਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਮੌਤਾਂ ਬਾਰੇ ਕੋਈ ਇਤਲਾਹ ਨਹੀਂ ਦਿੱਤੀ ਅਤੇ ਸਸਕਾਰ ਕਰ ਦਿੱਤਾ ਗਿਆ। ਉਨ੍ਹਾਂ ਨੂੰ ਜਦੋਂ ਇਹ ਜਾਣਕਾਰੀ ਮਿਲੀ ਤਾਂ ਉਨ੍ਹਾਂ ਜਾਂਚ ਵਿੱਢ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪਰਿਵਾਰ ਸਦਮੇ ਵਿਚ ਹਨ। ਪੁਲੀਸ ਅਧਿਕਾਰੀ ਨੇ ਕਿਹਾ ਕਿ ਉਹ ਨਸ਼ਾ ਵੇਚਣ ਵਾਲਿਆਂ ਨੂੰ ਜੇਲ੍ਹਾਂ ’ਚ ਡੱਕਣ ਲਈ ਤਿਆਰ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਾ ਵੇਚਣ ਵਾਲਿਆਂ ਬਾਰੇ ਪੁਲੀਸ ਨੂੰ ਇਤਲਾਹ ਦੇਣ ਅਤੇ ਇਤਲਾਹ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਜੇ ਨੌਜਵਾਨਾਂ ਦੀ ਮੌਤ ਬਾਰੇ ਪੀੜਤ ਪਰਿਵਾਰ ਵੱਲੋਂ ਸ਼ਿਕਾਇਤ ਦਿੱਤੀ ਜਾਵੇਗੀ ਤਾਂ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ।

Advertisement

Advertisement
Author Image

joginder kumar

View all posts

Advertisement
Advertisement
×