For the best experience, open
https://m.punjabitribuneonline.com
on your mobile browser.
Advertisement

ਸੂਰਤ ਵਿੱਚ ਇਮਾਰਤ ਡਿੱਗਣ ਨਾਲ ਮਰਨ ਵਾਲਿਆਂ ਦੀ ਗਿਣਤੀ ਸੱਤ ਹੋਈ

11:35 AM Jul 07, 2024 IST
ਸੂਰਤ ਵਿੱਚ ਇਮਾਰਤ ਡਿੱਗਣ ਨਾਲ ਮਰਨ ਵਾਲਿਆਂ ਦੀ ਗਿਣਤੀ ਸੱਤ ਹੋਈ
Advertisement

ਸੂਰਤ, 7 ਜੁਲਾਈ
ਗੁਜਰਾਤ ਦੇ ਸੂਰਤ ਵਿਚ ਬੀਤੇ ਦਿਨੀਂ ਛੇ ਮੰਜ਼ਿਲਾ ਇਮਾਰਤ ਡਿੱਗ ਗਈ ਸੀ ਜਿਸ ਕਾਰਨ ਇਕ ਵਿਅਕਤੀ ਦੀ ਲਾਸ਼ ਮਿਲੀ ਸੀ। ਪੁਲੀਸ ਨੂੰ ਅੱਜ ਛੇ ਹੋਰ ਲਾਸ਼ਾਂ ਬਰਾਮਦ ਹੋਈਆਂ ਹਨ ਜਿਸ ਕਾਰਨ ਇਮਾਰਤ ਦੇ ਮਲਬੇ ਹੇਠ ਦਬਣ ਕਾਰਨ ਮਰਨ ਵਾਲਿਆਂ ਦੀ ਗਿਣਤੀ ਸੱਤ ਹੋ ਗਈ ਹੈ। ਪੁਲੀਸ ਅਧਿਕਾਰੀ ਜਿਗਨੇਸ਼ ਚੌਧਰੀ ਨੇ ਦੱਸਿਆ ਕਿ ਰਾਹਤ ਕਾਰਜ ਸਾਰੀ ਰਾਤ ਜਾਰੀ ਰਹੇ ਤੇ ਅੱਜ ਛੇ ਹੋਰਾਂ ਦੀਆਂ ਮ੍ਰਿਤਕ ਦੇਹਾਂ ਮਿਲੀਆਂ ਹਨ। ਉਨ੍ਹਾਂ ਕਿਹਾ ਕਿ ਭਾਵੇਂ ਐਨਡੀਆਰਐਫ ਤੇ ਹੋਰ ਟੀਮਾਂ ਵਲੋਂ ਬਚਾਅ ਕਾਰਜ ਜਾਰੀ ਹਨ ਪਰ ਹੁਣ ਲਗਦਾ ਹੈ ਕਿ ਇਮਾਰਤ ਹੇਠ ਸਾਰਿਆਂ ਨੂੰ ਬਾਹਰ ਕੱਢਿਆ ਜਾ ਚੁੱਕਿਆ ਹੈ। ਸੂਰਤ ਦੇ ਪੁਲੀਸ ਕਮਿਸ਼ਨਰ ਅਨੁਪਮ ਸਿੰਘ ਗਹਿਲੋਤ ਨੇ ਦੱਸਿਆ ਕਿ ਇਸ ਇਮਾਰਤ ਦੀ ਉਸਾਰੀ ਸਾਲ 2016-17 ਵਿਚ ਕੀਤੀ ਗਈ ਸੀ ਤੇ ਇਸ ਵੇਲੇ ਇਸ ਇਮਾਰਤ ਦੇ ਫਲੈਟਾਂ ਵਿਚ ਜ਼ਿਆਦਾਤਰ ਫੈਕਟਰੀਆਂ ਵਿਚ ਕੰਮ ਕਰਨ ਵਾਲੇ ਲੋਕ ਰਹਿੰਦੇ ਸਨ।

Advertisement

Advertisement
Advertisement
Author Image

sukhitribune

View all posts

Advertisement