ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੋਰੱਕੋ ’ਚ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ ਦੋ ਹਜ਼ਾਰ ਤੋਂ ਟੱਪੀ

09:08 AM Sep 11, 2023 IST
featuredImage featuredImage

ਮਰਾਕੇਸ਼ (ਮੋਰੱਕੋ), 10 ਸਤੰਬਰ
ਮੋਰੱਕੋ ’ਚ ਆਏ ਸ਼ਕਤੀਸ਼ਾਲੀ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ 2 ਹਜ਼ਾਰ ਤੋਂ ਟੱਪ ਗਈ ਹੈ। ਦੇਸ਼ ਦੇ ਗ੍ਰਹਿ ਮੰਤਰਾਲੇ ਨੇ ਦੱਸਿਆ ਕਿ ਸ਼ੁੱਕਰਵਾਰ ਦੇਰ ਰਾਤ ਆਏ ਭੂਚਾਲ ਕਾਰਨ 2,012 ਵਿਅਕਤੀਆਂ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਦੱਸਿਆ ਕਿ ਰਾਹਤ ਕਾਰਜ ਜਾਰੀ ਹਨ। ਰਾਹਤ ਕਰਮਚਾਰੀ ਦੂਰ-ਦੁਰਾਡੇ ਦੇ ਇਲਾਕਿਆਂ ਤੱਕ ਪਹੁੰਚਣ ਦੀ ਕੋਸ਼ਿਸ਼ ਕਰ ਰਹੇ ਹਨ, ਜਿਸ ਕਰਕੇ ਮਰਨ ਵਾਲਿਆਂ ਦੀ ਗਿਣਤੀ ਹੋਰ ਵਧ ਸਕਦੀ ਹੈ। ਮੰਤਰਾਲੇ ਨੇ ਦੱਸਿਆ ਕਿ ਸਭ ਤੋਂ ਵੱਧ 1,293 ਮੌਤਾਂ ਅਲ ਹੌਜ਼ ਸੂਬੇ ਵਿੱਚ ਹੋਈਆਂ ਹਨ। ਇਸੇ ਤਰ੍ਹਾਂ ਘੱਟੋ-ਘੱਟ 2,059 ਵਿਅਕਤੀ ਜ਼ਖਮੀ ਹਨ, ਜਿਨ੍ਹਾਂ ’ਚੋਂ 1,404 ਦੀ ਹਾਲਤ ਗੰਭੀਰ ਹੈ। ਮੋਰੱਕੋ ਸਰਕਾਰ ਨੇ ਭੂਚਾਲ ਮਗਰੋਂ ਤਿੰਨ ਦਿਨਾਂ ਦੇ ਰਾਸ਼ਟਰੀ ਸੋਗ ਦਾ ਐਲਾਨ ਕੀਤਾ ਹੈ। ਜ਼ਿਕਰਯੋਗ ਹੈ ਕਿ ਮੋਰੱਕੋ ਵਿੱਚ ਸ਼ੁੱਕਰਵਾਰ ਦੇਰ ਰਾਤ 6.8 ਤੀਬਰਤਾ ਦਾ ਆਇਆ ਭੂਚਾਲ ਪਿਛਲੇ 120 ਸਾਲਾਂ ਵਿੱਚ ਦੇਸ਼ ਵਿੱਚ ਆਉਣ ਵਾਲਾ ਸਭ ਤੋਂ ਭਿਆਨਕ ਭੂਚਾਲ ਹੈ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਕਈ ਦੇਸ਼ਾਂ ਦੇ ਨੇਤਾਵਾਂ ਨੇ ਮੋਰੱਕੋ ਨੂੰ ਮਦਦ ਦੀ ਪੇਸ਼ਕਸ਼ ਕੀਤੀ ਹੈ। ਇਜ਼ਰਾਈਲ ਦੇ ਰੱਖਿਆ ਮੰਤਰੀ ਯੋਆਵ ਗੈਲੈਂਟ ਨੇ ਮੋਰੱਕੋ ’ਚ ਆਪਣੇ ਹਮਰੁਤਬਾ ਨਾਲ ਫੋਨ ’ਤੇ ਗੱਲ ਕੀਤੀ ਅਤੇ ਹਰ ਸੰਭਵ ਮਦਦ ਕਰਨ ਦਾ ਭਰੋਸਾ ਦਿੱਤਾ। -ਏਪੀ

Advertisement

 

Advertisement
Advertisement