For the best experience, open
https://m.punjabitribuneonline.com
on your mobile browser.
Advertisement

ਕਿਸ਼ਤੀ ਹਾਦਸੇ ਵਿੱਚ ਮੌਤਾਂ ਦੀ ਗਿਣਤੀ ਅੱਠ ਹੋਈ

08:04 AM Apr 21, 2024 IST
ਕਿਸ਼ਤੀ ਹਾਦਸੇ ਵਿੱਚ ਮੌਤਾਂ ਦੀ ਗਿਣਤੀ ਅੱਠ ਹੋਈ
Advertisement

ਭੁਬਨੇਸ਼ਵਰ, 20 ਅਪਰੈਲ
ਉੜੀਸਾ ਦੇ ਝਾੜਸੁਗੁੜਾ ਜ਼ਿਲ੍ਹੇ ਵਿੱਚ ਕਿਸ਼ਤੀ ਪਲਟਣ ਕਾਰਨ ਵਾਪਰੇ ਹਾਦਸੇ ਵਿੱਚ ਮ੍ਰਿਤਕਾਂ ਦੀ ਗਿਣਤੀ ਵਧ ਕੇ ਅੱਠ ਹੋ ਗਈ ਹੈ। ਉੜੀਸਾ ਡਿਜ਼ਾਸਟਰ ਰੈਪਿਡ ਐਕਸ਼ਨ ਫੋਰਸ ਤੇ ਫਾਇਰ ਸਰਵਿਸਿਜ਼ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਮਹਾਨਦੀ ਤੋਂ ਪੰਜ ਹੋਰ ਲਾਸ਼ਾਂ ਮਿਲ ਗਈਆਂ ਹਨ। ਇਸ ਤੋਂ ਪਹਿਲਾਂ ਦੋ ਲਾਸ਼ਾਂ ਬਰਾਮਦ ਹੋਈਆਂ ਸਨ ਤੇ ਸੱਤ ਜਣੇ ਲਾਪਤਾ ਸਨ। ਉਨ੍ਹਾਂ ਦੱਸਿਆ ਕਿ ਹੀਰਾਕੁੰਡ ਤੋਂ ਪੰਜ ਹੋਰ ਲਾਸ਼ਾਂ ਬਰਾਮਦ ਹੋ ਗਈਆਂ ਹਨ, ਜਿਨ੍ਹਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਤਲਾਸ਼ੀ ਮੁਹਿੰਮ ’ਚ ਪੰਜ ਗੋਤਾਖੋਰਾਂ ਨੇ ਸ਼ਾਮਲ ਹੋਣ ਮਗਰੋਂ ਦੋ ਔਰਤਾਂ ਤੇ ਤਿੰਨ ਲੜਕਿਆਂ ਦੀਆਂ ਲਾਸ਼ਾ ਬਰਾਮਦ ਕੀਤੀਆਂ ਹਨ। -ਪੀਟੀਆਈ

Advertisement

ਰਾਸ਼ਟਰਪਤੀ ਮੁਰਮੂ ਨੇ ਕਿਸ਼ਤੀ ਹਾਦਸੇ ’ਤੇ ਦੁੱਖ ਜਤਾਇਆ

ਨਵੀਂ ਦਿੱਲੀ: ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ‘ਐਕਸ’ ਉੱਤੇ ਪੋਸਟ ਪਾਉਂਦਿਆਂ ਲਿਖਿਆ,‘ਉੜੀਸਾ ਦੇ ਝੜਸੁਗੁੜਾ ਨੇੜੇ ਮਹਾਨਦੀ ਵਿੱਚ ਵਾਪਰੇ ਕਿਸ਼ਤੀ ਹਾਦਸੇ ਬਾਰੇ ਜਾਣ ਕੇ ਦੁੱਖ ਲੱਗਾ। ਮੈਂ ਪੀੜਤ ਪਰਿਵਾਰਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦੀ ਹਾਂ। ਇਸ ਹਾਦਸੇ ਵਿੱਚ ਜ਼ਖਮੀ ਹੋਣ ਵਾਲੇ ਲੋਕਾਂ ਦੇ ਜਲਦ ਸਿਹਤਯਾਬ ਹੋਣ ਦੀ ਕਾਮਨਾ ਕਰਦੀ ਹਾਂ।’ -ਪੀਟੀਆਈ

Advertisement
Author Image

sukhwinder singh

View all posts

Advertisement
Advertisement
×