For the best experience, open
https://m.punjabitribuneonline.com
on your mobile browser.
Advertisement

ਜਮਹੂਰੀ ਕਿਸਾਨ ਸਭਾ ਵੱਲੋਂ ਭਾਜਪਾ ਦੇ ਵਿਰੋਧ ਦਾ ਫ਼ੈਸਲਾ

10:20 AM Apr 06, 2024 IST
ਜਮਹੂਰੀ ਕਿਸਾਨ ਸਭਾ ਵੱਲੋਂ ਭਾਜਪਾ ਦੇ ਵਿਰੋਧ ਦਾ ਫ਼ੈਸਲਾ
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।
Advertisement

ਪੱਤਰ ਪ੍ਰੇਰਕ
ਜਲੰਧਰ, 5 ਅਪਰੈਲ
ਜਮਹੂਰੀ ਕਿਸਾਨ ਸਭਾ ਪੰਜਾਬ ਦੀ ਸੂਬਾ ਕਮੇਟੀ ਦੀ ਮੀਟਿੰਗ ਡਾ. ਸਤਨਾਮ ਸਿੰਘ ਅਜਨਾਲਾ ਦੀ ਪ੍ਰਧਾਨਗੀ ਹੇਠ ਸਭਾ ਦੇ ਸੂਬਾਈ ਦਫਤਰ ਜਲੰਧਰ ਵਿੱਚ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾਈ ਜਨਰਲ ਸਕੱਤਰ ਕੁਲਵੰਤ ਸਿੰਘ ਸੰਧੂ ਨੇ ਆਖਿਆ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਜਮਹੂਰੀ ਕਿਸਾਨ ਸਭਾ ਪੰਜਾਬ ਵੱਲੋਂ ਆਉਣ ਵਾਲੀਆਂ ਆਮ ਚੋਣਾਂ ਵਿੱਚ ਭਾਜਪਾ ਅਤੇ ਉਸ ਦੀਆਂ ਭਾਈਵਾਲ ਪਾਰਟੀਆਂ ਦਾ ਤਿੱਖਾ ਵਿਰੋਧ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਦੇਸ਼ ਦੇ ਮਜ਼ਦੂਰਾਂ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਭਾਜਪਾ ਨੂੰ ਸੱਤਾ ਤੋਂ ਬਾਹਰ ਕਰਨਾ ਅਤੀ ਜ਼ਰੂਰੀ ਹੈ। ਉਨ੍ਹਾਂ ਆਖਿਆ ਕਿ ਸੂਬਾ ਸਰਕਾਰ ਵੱਲੋਂ 9 ਕਾਰਪੋਰੇਟ ਨੂੰ ਕਣਕ ਖ਼ਰੀਦਣ ਦਾ ਦਿੱਤਾ ਫੈਸਲਾ ਵਾਪਸ ਲੈਣ ’ਤੇ ਮੁਹਾਲੀ ਵਿੱਚ ਕੀਤੀ ਜਾਣ ਵਾਲੀ ਰੈਲੀ ਰੱਦ ਕਰ ਦਿੱਤੀ ਹੈ। ਉਨ੍ਹਾਂ ਇਹ ਫੈਸਲਾ ਵਾਪਸ ਲੈਣ ਨੂੰ ਕਿਸਾਨਾਂ ਦੀ ਜਿੱਤ ਆਖਿਆ ਹੈ। ਮੀਟਿੰਗ ਦੇ ਫੈਸਲੇ ਬਾਰੇ ਪ੍ਰੈੱਸ ਸਕੱਤਰ ਹਰਨੇਕ ਸਿੰਘ ਗੁੱਜਰਵਾਲ ਨੇ ਦੱਸਿਆ ਕਿ ਨਹਿਰੀ ਪਾਣੀ ਦੀ ਵਰਤੋਂ, ਪਾਣੀਆਂ ਨੂੰ ਦੂਸ਼ਿਤ ਹੋਣ ਤੋਂ ਬਚਾਉਣ, ਬੁੱਢੇ ਨਾਲੇ ਦੀ ਸਫ਼ਾਈ, ਦਰਿਆਵਾਂ ਦੇ ਬੰਨ੍ਹਾਂ ਦੀ ਮੁਰੰਮਤ, ਨਹਿਰਾਂ, ਕੱਸੀਆਂ ਦੀ ਸਫ਼ਾਈ ਲਈ, ਸਮਾਰਟ ਮੀਟਰਾਂ ਨੂੰ ਲਗਾਉਣ ਦੇ ਵਿਰੁੱਧ 12 ਅਪਰੈਲ ਨੂੰ ਅੰਮ੍ਰਿਤਸਰ ਅਤੇ ਪਟਿਆਲਾ ਅਤੇ 15 ਅਪਰੈਲ ਨੂੰ ਸਿਧਵਾਂ ਬੇਟ ਵਿਖੇ ਧਰਨੇ ਮਾਰੇ ਜਾਣਗੇ। 21 ਮਈ ਨੂੰ ਜਗਰਾਉਂ ਵਿੱਚ ਵਿਸ਼ਾਲ ਰੈਲੀ ਸੰਯੁਕਤ ਕਿਸਾਨ ਮੋਰਚੇ ਵੱਲੋਂ ਕੀਤੀ ਜਾਵੇਗੀ, ਜਿਸ ਲਈ ਜਮਹੂਰੀ ਕਿਸਾਨ ਸਭਾ ਪੰਜਾਬ ਨੇ ਹੁਣ ਤੋਂ ਹੀ ਤਿਆਰੀ ਵਿੱਢ ਦਿੱਤੀ ਹੈ।

Advertisement

Advertisement
Author Image

sukhwinder singh

View all posts

Advertisement
Advertisement
×