ਬਿਜਲੀ ਕਾਮਿਆਂ ਵੱਲੋਂ ਝੰਡਾ ਮਾਰਚ ’ਚ ਸ਼ਾਮਲ ਹੋਣ ਦਾ ਫ਼ੈਸਲਾ
11:35 AM Nov 06, 2024 IST
Advertisement
ਦੋਰਾਹਾ (ਪੱਤਰ ਪ੍ਰੇਰਕ): ਇੱਥੇ ਪੈਨਸ਼ਨਰ ਐਸੋਸੀਏਸ਼ਨ ਪਾਵਰਕੌਮ/ਟਰਾਂਸਕੋ ਦੇ ਮੈਂਬਰਾਂ ਦੀ ਇਕੱਤਰਤਾ ਸੁਖਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਮੀਟਿੰਗ ਵਿੱਚ ਸੂਬੇ ਦੀ ‘ਆਪ’ ਸਰਕਾਰ ਵਿਰੁੱਧ ਨੌਜਵਾਨ ਵਿਦਿਆਰਥੀਆਂ, ਮੁਲਾਜ਼ਮਾਂ, ਮਜ਼ਦੂਰਾਂ, ਕਿਸਾਨਾਂ, ਬੇਰੁਜ਼ਗਾਰਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਨਾ ਕਰਨ ਖਿਲਾਫ਼ 10 ਨਵੰਬਰ ਨੂੰ ਬਰਨਾਲਾ ਵਿੱਚ ਹੋ ਰਹੇ ਝੰਡਾ ਮਾਰਚ ਦੀ ਤਿਆਰੀ ਸਬੰਧੀ ਰਣਨੀਤੀ ਉਲੀਕੀ ਗਈ। ਇਸ ਮੌਕੇ ਹਰਬੰਸ ਸਿੰਘ ਦੋਬੁਰਜੀ, ਕਿਸ਼ਨ ਕੁਮਾਰ, ਤਰਸ਼ੇਮ ਲਾਲ ਤੇ ਹਰਚਰਨ ਸਿੰਘ ਗਰੇਵਾਲ ਨੇ ਮੰਗ ਕੀਤੀ ਕਿ ਨਿੱਜੀਕਰਨ ਦੀ ਨੀਤੀ ਰੱਦ ਕੀਤੀ ਜਾਵੇ। ਇਸ ਮੌਕੇ ਰਾਮ ਕਿਸ਼ਨ, ਰਾਕੇਸ਼ ਕੁਮਾਰ, ਅਵਤਾਰ ਸਿੰਘ, ਜਗਦੇਵ ਸਿੰਘ, ਰਾਮ ਸਰੂਪ, ਸਾਗਾਂ ਰਾਮ, ਸਿਕੰਦਰ ਸਿੰਘ ਤੇ ਨਛੱਤਰ ਨੇ 10 ਨਵੰਬਰ ਨੂੰ ਬਰਨਾਲਾ ਵਿੱਚ ਹੋ ਰਹੇ ਝੰਡੇ ਮਾਰਚ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ।
Advertisement
Advertisement
Advertisement