For the best experience, open
https://m.punjabitribuneonline.com
on your mobile browser.
Advertisement

ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ ਮੰਗਾਂ ਲਈ ਸੰਘਰਸ਼ ਮਘਾਉਣ ਦਾ ਫ਼ੈਸਲਾ

06:57 AM Apr 15, 2024 IST
ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ ਮੰਗਾਂ ਲਈ ਸੰਘਰਸ਼ ਮਘਾਉਣ ਦਾ ਫ਼ੈਸਲਾ
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।
Advertisement

ਨਿੱਜੀ ਪੱਤਰ ਪ੍ਰੇਰਕ
ਖੰਨਾ, 14 ਅਪਰੈਲ
ਇਥੋਂ ਦੇ ਭੰਡਾਰੀ ਪਾਰਕ ਵਿੱਚ ਪਾਵਰਕੌਮ ਟ੍ਰਾਂਸਕੋ ਪੈਨਸ਼ਨਰ ਐਸੋਸੀਏਸ਼ਨ ਦੇ ਮੈਂਬਰਾਂ ਦੀ ਇੱਕਤਰਤਾ ਗੁਰਸੇਵਕ ਸਿੰਘ ਮੋਹੀ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿਚ ਪੈਨਸ਼ਨਰਾਂ ਨੂੰ ਦਰਪੇਸ਼ ਸਮੱਸਿਆਵਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਮੋਹਨ ਸਿੰਘ ਸ਼ੰਭੂ ਨੇ ਵਿਸਾਖੀ ਤੇ ਖਾਲਸਾ ਸਾਜਨਾ ਦਿਵਸ ਦੀਆਂ ਵਧਾਈਆਂ ਦਿੱਤੀਆਂ ਅਤੇ ਸ਼ਾਂਤੀ ਲਈ ਅਰਦਾਸ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ‘ਆਪ’ ਸਰਕਾਰ ਨੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ ਬੇਇਨਸਾਫ਼ੀ ਕੀਤੀ ਹੈ ਅਤੇ ਚੋਣਾਂ ਦੌਰਾਨ ਕੀਤੇ ਵਾਅਦੇ ਪੂਰਾ ਨਹੀਂ ਕੀਤੇ। ਉਨ੍ਹਾਂ ਸਰਕਾਰ ਅਤੇ ਮੈਨੇਜਮੈਂਟ ਤੋਂ ਮੰਗ ਕੀਤੀ ਕਿ 2.59 ਫੀਸਦੀ ਦਾ ਫਾਰਮੂਲਾ ਲਾਗੂ ਕੀਤਾ ਜਾਵੇ, ਮੈਡੀਕਲ ਕੈਸ਼ਲੈੱਸ ਕੀਤਾ ਜਾਵੇ, 200 ਰੁਪਏ ਜਜ਼ੀਆ ਟੈਕਸ ਦੀ ਅਦਾਇਗੀ ਬੰਦ ਕੀਤੀ ਜਾਵੇ, ਡੀਏ ਦੀਆਂ ਕਿਸ਼ਤਾਂ ਦਾ ਭੁਗਤਾਨ ਕੀਤਾ ਜਾਵੇ, ਪੇਅ-ਬੈਂਡ ਦੀ ਅਦਾਇਗੀ ਕੀਤੀ ਜਾਵੇ ਆਦਿ। ਮੀਟਿੰਗ ਵਿਚ ਜਾਇਜ਼ ਮੰਗਾਂ ਸਬੰਧੀ ਸੰਘਰਸ਼ ਤੇਜ਼ ਕਰਨ ਦਾ ਫ਼ੈਸਲਾ ਕੀਤਾ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਮੰਗਾਂ ਵੱਲ ਤੁਰੰਤ ਧਿਆਨ ਨਾ ਦਿੱਤਾ ਗਿਆ ਤਾਂ ਇਸ ਦੇ ਨਤੀਜੇ ਲੋਕ ਸਭਾ ਚੋਣਾਂ ਵਿਚ ਭੁਗਤਣੇ ਪੈਣਗੇ। ਇਸ ਮੌਕੇ ਪੰਡਿਤ ਜਸਵੰਤ ਰਾਏ, ਮੋਹਨ ਲਾਲ ਨਾਰੰਗ, ਨੇਤਰ ਸਿੰਘ, ਜਗਦੇਵ ਸਿੰਘ ਤੇ ਵਰਿਆਮ ਸਿੰਘ ਆਦਿ ਹਾਜ਼ਰ ਸਨ।

Advertisement

Advertisement
Author Image

Advertisement
Advertisement
×