ਅਕਾਲ ਤਖ਼ਤ ਦੇ ਜਥੇਦਾਰ ਦੇ ਫ਼ੈਸਲੇ ਦਾ ਦਿੱਲੀ ਕਮੇਟੀ ਵੱਲੋਂ ਸਵਾਗਤ
07:46 AM Oct 30, 2024 IST
Advertisement
ਪੱਤਰ ਪ੍ਰੇਰਕ
ਨਵੀਂ ਦਿੱਲੀ, 29 ਅਕਤੂਬਰ
ਬੰਦੀ ਛੋੜ ਦਿਵਸ 1 ਨਵੰਬਰ ਨੂੰ ਆਉਣ ਕਾਰਨ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਗੁਰਦੁਆਰਿਆਂ ਅਤੇ ਘਰਾਂ ਵਿੱਚ ਬਿਜਲੀ ਦੀਆਂ ਬੱਤੀਆਂ ਦੀ ਸਜਾਵਟ ਕਰਨ ਦੀ ਬਜਾਏ ਸਿਰਫ਼ ਦੀਵੇ ਜਗਾਉਣ ਦਾ ਹੁਕਮ ਜਾਰੀ ਕੀਤਾ ਹੈ। ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋ ਨੇ ਇਸ ਫੈਸਲੇ ਦਾ ਸਵਾਗਤ ਕੀਤਾ। ਦਿੱਲੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਪਹਿਲਾਂ ਹੀ ਦਿੱਲੀ ਦੇ ਸਿੱਖਾਂ ਨੂੰ ਬੰਦੀ ਛੋੜ ਦਿਵਸ ਦੇ ਮੌਕੇ ’ਤੇ ਦੀਪਮਾਲਾ ਨਾ ਕਰਨ ਦੀ ਅਪੀਲ ਕਰ ਚੁੱਕੀ ਹੈ ਅਤੇ ਸੰਗਤ ਨੂੰ ਇਸ ਪਵਿੱਤਰ ਦਿਵਸ ਨੂੰ ਸਾਦਗੀ ਨਾਲ ਮਨਾਉਣ ਲਈ ਕਿਹਾ ਗਿਆ ਸੀ। ਉਨ੍ਹਾਂ ਦੱਸਿਆ ਕਿ ਦਿੱਲੀ ਗੁਰੁਦੁਆਰਾ ਪ੍ਰਬੰਧਕ ਕਮੇਟੀ ਹਰ ਸਾਲ 1984 ਦੇ ਕਤਲੇਆਮ ਵਿੱਚ ਸ਼ਹੀਦ ਹੋਏ ਲੋਕਾਂ ਦੀ ਯਾਦ ਵਿੱਚ 31 ਅਕਤੂਬਰ ਤੋਂ 3 ਨਵੰਬਰ ਤੱਕ ਰੋਸ ਦਿਵਸ ਮਨਾਉਂਦੀ ਹੈ।
Advertisement
Advertisement
Advertisement